13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪਿੰਡ ਅਮਲਾ ਸਿੰਘ ਵਾਲਾ ਵਿਖੇ ਸੀ.ਐੱਮ. ਯੋਗਸ਼ਾਲਾ ਤਹਿਤ ਯੋਗਾ ਕਲਾਸਾਂ ਸ਼ੁਰੂ <br/>

ਅਜੀਤ ਡੈਸਕ 23-11-2025
ਮਹਿਲ ਕਲਾਂ, 22 ਨਵੰਬਰ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਸੀ.ਐੱਮ. ਦੀ ਯੋਗਸ਼ਾਲਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ 'ਚ ਵਿਸ਼ੇਸ਼ ਯੋਗਦਾਨ ਪਾ ਰਹੀ ਹੈ | ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਸੀ.ਐੱਮ. ਦੀ ਯੋਗਸ਼ਾਲਾ ਤਹਿਤ ਵੱਖ-ਵੱਖ ਥਾਵਾਂ ਉੱਪਰ ਮੁਫ਼ਤ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ | ਜ਼ਿਲ੍ਹਾ ਬਰਨਾਲਾ ਸੁਪਰਵਾਈਜ਼ਰ ਰਛਪਿੰਦਰ ਕੌਰ ਬਰਾੜ ਤੇ ਯੋਗਾ ਟਰੇਨਰ ਵੀਰਵੰਤ ਕੌਰ ਸੰਘੇੜਾ ਨੇ ਦੱਸਿਆ ਕਿ ਪਿੰਡ ਅਮਲਾ ਸਿੰਘ ਵਾਲਾ ਵਿਚ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ਯੋਗਾ ਕਰਨ ਨਾਲ ਕਈ ਤਰ੍ਹਾਂ ਦੀਆਂ ਸਰੀਰਕ ਅਤੇ ਮਾਨਸਿਕ ਸਮੱਸਿਆਵਾਂ ਦੂਰ ਹੋ ਰਹੀਆਂ ਹਨ | ਉਨ੍ਹਾਂ ਸਮੂਹ ਲੋਕਾਂ ਨੂੰ ਯੋਗਾ ਦੀਆਂ ਕਲਾਸਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਜੀ.ਜੀ.ਐੱਸ. ਵਰਲਡ ਸਕੂਲ ਵਿਖੇ ਬੱਚਿਆਂ ਦੀਆਂ ਗਤੀਵਿਧੀਆਂ ਕਰਵਾਈਆਂ <br/> ਅਗਲੀ ਖ਼ਬਰ ਗਾਇਕ ਭਿੰਦਾ ਯਾਰ ਤੇ ਮਿਸ ਸਰਗਮ ਆਪਣਾ ਨਵਾਂ ਗੀਤ 'ਕਿਸ਼ਤਾਂ' ਲੈ ਕੇ ਲੋਕ ਕਚਹਿਰੀ ਵਿਚ ਹੋਏ ਹਾਜ਼ਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।