13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਹਲਕਾ ਮਹਿਲ ਕਲਾਂ ਤੋਂ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਪੁੱਜਣਗੀਆਂ-ਵਿਧਾਇਕ ਕੁਲਵੰਤ ਸਿੰਘ ਪੰਡੋਰੀ <br/>

ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਇਕ ਕੁਲਵੰਤ ਸਿੰਘ ਪੰਡੋਰੀ | <br/> 23-11-2025
ਮਹਿਲ ਕਲਾਂ, 22 ਨਵੰਬਰ (ਅਵਤਾਰ ਸਿੰਘ ਅਣਖੀ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਵਿਸ਼ਾਲ ਧਾਰਮਿਕ ਸਮਾਗਮਾਂ ਵਿਚ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵੱਡੀ ਗਿਣਤੀ 'ਚ ਸੰਗਤਾਂ ਜਥਿਆਂ ਸਮੇਤ ਸ਼ਮੂਲੀਅਤ ਕਰਨਗੀਆਂ | ਇਹ ਜਾਣਕਾਰੀ ਦਿੰਦਿਆ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਦੱਸਿਆ ਕਿ ਗੁਰੂਸਾਹਿਬਾਨ, ਸੂਰਬੀਰ ਜੋਧਿਆਂ, ਮਹਾਨ ਸ਼ਹੀਦਾਂ ਦੀ ਯਾਦ 'ਚ ਹੋ ਰਹੇ ਧਾਰਮਿਕ ਸਮਾਗਮਾਂ ਲਈ ਸੰਗਤਾਂ 'ਚ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ | ਇਸ ਸਬੰਧ ਵਿਚ ਵੱਖ-ਵੱਖ ਥਾਵਾਂ ਤੋਂ ਆਰੰਭ ਨਗਰ ਕੀਰਤਨਾਂ ਦਾ ਹਰ ਇਲਾਕੇ ਅੰਦਰ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ | ਪਿੰਡਾਂ 'ਚੋਂ ਸੰਗਤਾਂ ਨੂੰ ਸਮਾਗਮ 'ਤੇ ਲੈ ਕੇ ਜਾਣ, ਲਿਆਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਇਸ ਯਾਦਗਾਰੀ ਸਮਾਗਮ ਮੌਕੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਨੂੰ ਵੀ ਸ਼ਰਧਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ | ਵਿਧਾਇਕ ਪੰਡੋਰੀ ਨੇ ਦੱਸਿਆ ਕਿ ਤਿਆਰੀਆਂ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾਂ ਨਿਰਦੇਸ਼ ਅਨੁਸਾਰ ਆਗੂਆਂ, ਵਰਕਰਾਂ ਨੂੰ ਡਿਊਟੀਆਂ ਵੰਡ ਕੇ ਜਿੰਮੇਵਾਰੀ ਸੌਂਪੀ ਗਈ ਹੈ | ਜੋ ਪੂਰੀ ਤਨਦੇਹੀ ਨਾਲ ਆਪਣੀ ਬਣਦੀ ਜਿੰਮੇਵਾਰੀ ਨਿਭਾਉਣ ਲਈ ਕੰਮ ਕਰ ਰਹੇ ਹਨ | ਵਿਧਾਇਕ ਪੰਡੋਰੀ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਦੀ ਅਪੀਲ ਕੀਤੀ ਹੈ |

ਪਿਛਲੀ ਖ਼ਬਰ ਭੋਤਨਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੋਈ ਇਕੱਤਰਤਾ <br/> ਅਗਲੀ ਖ਼ਬਰ ਪੱਖੋ ਵਾਲੇ ਰਸਤੇ 'ਤੇ ਪਾਰਕ ਦੀ ਕੰਧ ਡਿਗਣ ਕਾਰਨ ਪਾਰਕ ਦਾ ਹੋ ਰਿਹਾ ਉਜਾੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।