13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁ: ਕਾਹਨੇਕੇ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਤੇ ਸ਼ਹੀਦਾਂ ਦੀ 350 ਸਾਲਾ ਸ਼ਤਾਬਦੀ ਮਨਾਈ <br/>

ਗੁਰਦੁਆਰਾ ਸਾਹਿਬ ਕਾਹਨੇਕੇ ਵਿਖੇ ਸ੍ਰੀ ਸਹਿਜ ਪਾਠ ਕਰਨ ਵਾਲੀਆਂ ਬੀਬੀਆਂ ਨੂੰ ਸਨਮਾਨਿਤ ਕਰਦੇ ਹੋਏ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਪ੍ਰਧਾਨ ਮਲਕੀਤ ਸਿੰਘ ਖ਼ਾਲਸਾ, ਸੇਵਕ ਸਿੰਘ, ਹਰਬੰਸ ਸਿੰਘ, ਰਾਮ ਤੇ ਹੋਰ | ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ <br/> 23-11-2025
ਰੂੜੇਕੇ ਕਲਾਂ, 22 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ਼ਹੀਦ ਭਾਈ ਮਤੀ ਦਾਸ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਕਾਹਨੇਕੇ ਵਿਖੇ ਮਨਾਈ ਗਈ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਪਿੰਡ ਦੀਆਂ ਦਰਜਨਾਂ ਸ਼ਤਾਬਦੀ ਨੂੰ ਸਮਰਪਿਤ ਆਪਣੇ ਘਰਾਂ ਵਿਚ ਸਹਿਜ ਪਾਠ ਕਰਨ ਵਾਲੀਆਂ ਬੀਬੀਆਂ ਤੇ ਭਾਈਆਂ ਨੂੰ ਸਿਰੋਪਾਉ ਦੇ ਕੇ ਅਤੇ ਲੇਖਕ ਗਿਆਨੀ ਕਰਮ ਸਿੰਘ ਭੰਡਾਰੀ ਬਰਨਾਲਾ ਦੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਸਬੰਧੀ ਲਿਖੀ ਕਿਤਾਬ ਤਿਲਕ ਜੰਝੂ ਰਾਖਾ ਪ੍ਰਭ ਤਾਕਾ ਨਾਲ ਸਨਮਾਨਿਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ੍ਰੋ.ਗੁ: ਪ੍ਰਬੰਧਕ ਕਮੇਟੀ ਸ਼੍ਰੀ ਅਮਿ੍ੰਤਸਰ ਸਾਹਿਬ ਨੇ ਕਿਹਾ ਕਿ ਸਿੱਖ ਸੰਗਤਾਂ ਵਧਾਈ ਦੀਆਂ ਪਾਤਰ ਹਨ ਜਿਹੜੀਆਂ ਕਿ ਆਪਣੇ ਸ਼ਹੀਦਾਂ ਨੂੰ ਧਾਰਮਿਕ ਸਮਾਗਮਾਂ ਰਾਹੀਂ ਸਿੱਜਦਾ ਕਰ ਰਹੀ ਹਨ | ਸਮੂਹ ਨਗਰ ਦੇ ਵੱਡੇ ਭਾਗ ਹਨ ਜਿੱਥੋਂ ਦੀਆਂ ਦਰਜਨਾਂ ਬੀਬੀਆਂ ਤੇ ਭਾਈਆਂ ਨੇ ਆਪਣੇ ਘਰਾਂ ਵਿਚ ਗੁਰੂ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਸਹਿਜ-ਪਾਠ ਕਰ ਕੇ ਆਪਣੇ ਘਰਾਂ ਵਿਚ ਭੋਗ ਪਾਏ ਹਨ | ਉਨ੍ਹਾਂ ਸਮੂਹ ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਕਰਵਾਏ ਜਾ ਰਹੇ 350 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਵਲੋਂ ਪ੍ਰਧਾਨ ਮਲਕੀਤ ਸਿੰਘ ਖ਼ਾਲਸਾ, ਕਮੇਟੀ ਮੈਂਬਰ ਸੇਵਕ ਸਿੰਘ, ਹਰਬੰਸ ਸਿੰਘ, ਰਾਮ ਸਿੰਘ ਆਦਿ ਦੀ ਅਗਵਾਈ ਵਿਚ ਸਨਮਾਨਿਤ ਕੀਤਾ ਗਿਆ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਲਕੀਤ ਸਿੰਘ ਖ਼ਾਲਸਾ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡ ਕਾਹਨੇਕੇ ਤੋਂ ਸ਼੍ਰੀ ਅਨੰਦਪੁਰ ਸਾਹਿਬ ਦੇ ਸਮਾਗਮਾਂ 'ਚ ਸੰਗਤਾਂ ਨੂੰ ਪ੍ਰਬੰਧਕ ਕਮੇਟੀ ਵਲੋਂ ਮੁਫ਼ਤ ਲਿਜਾਇਆ ਜਾਵੇਗਾ | ਇਸ ਮੌਕੇ ਪ੍ਰਚਾਰਕ ਕੁਲਵੰਤ ਸਿੰਘ ਭੈਣੀ ਫੱਤਾ, ਕਵੀਸ਼ਰ ਬਹਾਦਰ ਸਿੰਘ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਓਟ ਕਲੀਨਿਕਾਂ 'ਚੋਂ ਨਸ਼ਾ ਛਡਾਊ ਗੋਲੀਆਂ ਪ੍ਰਾਪਤ ਕਰ ਕੇ ਅੱਗੇ ਵੇਚਣ ਲੱਗੇ ਬਹੁਤੇ ਕਾਰਡ ਧਾਰਕ <br/> ਅਗਲੀ ਖ਼ਬਰ ਭੋਤਨਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੋਈ ਇਕੱਤਰਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।