13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਐੱਸ.ਬੀ.ਐੱਸ. ਸਕੂਲ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/>

ਐੱਸ.ਬੀ.ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜਾ ਮੌਕੇ ਸ਼ਬਦ ਗਾਇਨ ਕਰਦੇ ਹੋਏ ਵਿਦਿਆਰਥੀ | ਅਜੀਤ ਤਸਵੀਰ <br/> 23-11-2025
ਬਰਨਾਲਾ, 22 ਨਵੰਬਰ (ਅਸ਼ੋਕ ਭਾਰਤੀ)-ਐੱਸ.ਬੀ.ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ, ਕਵਿਤਾਵਾਂ, ਵਚਨਾਵਲੀ ਅਤੇ ਨਾਟਕ ਪੇਸ਼ ਕੀਤੇ | ਇਸ ਮੌਕੇ ਪਿ੍ੰਸੀਪਲ ਮੈਡਮ ਕਮਲਜੀਤ ਕੌਰ, ਵਾਈਸ ਪਿ੍ੰਸੀਪਲ ਡਾ: ਸੰਜੇ ਕੁਮਾਰ, ਅਧਿਆਪਕਾ ਬਲਜਿੰਦਰ ਕੌਰ ਨੇ ਗੁਰੂ ਤੇਗ਼ ਬਹਾਦਰ ਜੀ ਦੇ ਸਨਾਤਨ ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਦਿੱਤੇ ਮਹਾਨ ਬਲੀਦਾਨ ਬਾਰੇ ਵਿਸਥਾਰ ਨਾਲ ਦੱਸਿਆ | ਉਨ੍ਹਾਂ ਨੇ ਕਿਹਾ ਕਿ ਅੱਜ ਦੀ ਨਵੀਂ ਪੀੜ੍ਹੀ ਨੂੰ ਇਹ ਸਮਝਾਉਣ ਦੀ ਲੋੜ ਹੈ ਕਿ ਗੁਰੂ ਸਾਹਿਬ ਦਾ ਬਲੀਦਾਨ ਕਿਸੇ ਇਕ ਧਰਮ ਲਈ ਨਹੀਂ ਸੀ, ਸਗੋਂ ਪੂਰੇ ਮਨੁੱਖ ਸਮਾਜ ਦੀ ਆਜ਼ਾਦੀ ਲਈ ਸੀ | ਇਸ ਮੌਕੇ ਅਧਿਆਪਕ ਗੁਰਮੇਲ ਸਿੰਘ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ 71 ਕਰੋੜ ਦੀਆਂ ਗਰਾਂਟਾਂ ਦਾ ਐਲਾਨ <br/> ਅਗਲੀ ਖ਼ਬਰ ਵਿਅਕਤੀ ਦੀ ਵੀਡੀਓ ਬਣਾ ਕੇ ਬਲੈਕ ਮੇਲ ਕਰਨ ਵਾਲੇ 4 ਖ਼ਿਲਾਫ਼ ਮਾਮਲਾ ਦਰਜ, ਤਿੰਨ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।