14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਅੰਤਰ-ਹਾਊਸ ਸ਼ਬਦ ਗਾਇਨ ਮੁਕਾਬਲੇ ਕਰਵਾਏ <br/>

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਪ੍ਰਬੰਧਕ, ਸਕੂਲ ਸਟਾਫ਼ ਤੇ ਹੋਰ | ਅਜੀਤ ਤਸਵੀਰ <br/> 23-11-2025
ਬਰਨਾਲਾ, 22 ਨਵੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਤਰ-ਹਾਊਸ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਦੀ ਪਰਖ ਪ੍ਰੋ: ਤੇਜਾ ਸਿੰਘ ਤਿਲਕ ਅਤੇ ਸ: ਰਣਜੀਤ ਸਿੰਘ ਗਿੱਲ ਨੇ ਕੀਤੀ | ਇਨ੍ਹਾਂ ਮੁਕਾਬਲਿਆਂ ਵਿਚ ਸਾਹਿਬਜ਼ਾਦਾ ਫ਼ਤਿਹ ਸਿੰਘ ਹਾਊਸ ਦੀ ਟੀਮ ਨੇ ਪਹਿਲਾ, ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਦੂਜਾ ਅਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ | ਜੇਤੂ ਟੀਮਾਂ ਨੂੰ ਪਿ੍ੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਮਹਿਮਾਨਾਂ ਨੂੰ ਵੀ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਸ: ਰਣਪ੍ਰੀਤ ਸਿੰਘ ਰਾਏ, ਵਾਇਸ ਪਿ੍ੰਸੀਪਲ ਮੈਡਮ ਸੁਮਨ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਜੀ.ਐੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਸਾਲਾਨਾ ਸਪੋਰਟਸ ਮੀਟ ਕਰਵਾਈ <br/> ਅਗਲੀ ਖ਼ਬਰ ਸੜਕ ਹਾਦਸੇ 'ਚ ਅÏਰਤ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।