14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਜੀ.ਐੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਸਾਲਾਨਾ ਸਪੋਰਟਸ ਮੀਟ ਕਰਵਾਈ <br/>

ਜੀ.ਐੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਸਾਲਾਨਾ ਸਪੋਰਟਸ ਮੀਟ ਦੌਰਾਨ ਜੇਤੂਆਂ ਨੂੰ ਸਨਮਾਨਿਤ ਕਰਦੇ ਹੋਏ ਚੇਅਰਮੈਨ ਰਿਸ਼ਵ ਜੈਨ, ਐੱਮ.ਡੀ. ਸੁਰੇਸ਼ ਬਾਂਸਲ ਤੇ ਨਾਲ ਹੋਰ ਸ਼ਖ਼ਸੀਅਤਾਂ | ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ <br/> 23-11-2025
ਰੂੜੇਕੇ ਕਲਾਂ, 22 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜੀ.ਐੱਸ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਸੰਸਥਾ ਦੇ ਚੇਅਰਮੈਨ ਰਿਸ਼ਵ ਜੈਨ, ਐੱਮ.ਡੀ ਸੁਰੇਸ਼ ਬਾਂਸਲ ਦੀ ਅਗਵਾਈ ਵਿਚ ਸਾਲਾਨਾ ਦੋ ਰੋਜ਼ਾ ਸਪੋਰਟਸ ਮੀਟ ਕਰਵਾਈ ਗਈ | ਗੁਰਵਿੰਦਰ ਸਿੰਘ ਪੀ.ਪੀ.ਐੱਸ ਡੀ.ਐੱਸ.ਪੀ ਤਪਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਮੀਟ ਦੌਰਾਨ ਸੰਸਥਾ ਦੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ 100, 200, 400 ਮੀਟਰ ਲੰਮੀ ਦੌੜ, 3 ਲੈਗ ਦੌੜ, ਸਿੰਗਲ ਲੈੱਗ ਦੌੜ, ਰਿਲੇਅ ਦੌੜ, ਲੰਮੀ ਛਾਲ, ਉੱਚੀ ਛਾਲ, ਸ਼ੌਂਟ ਪੁੱਟ, ਰੱਸਾਕਸੀ, ਜੈਵਲਿਨ ਥ੍ਰੋਅ, ਬੈਲੈਂਸ ਦੌੜ, ਟਰੇਨ ਦੌੜ, ਪਿੱਕ ਐਂਡ ਰਨ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਵਿਚੋਂ ਮੈਗਨੇਟ ਬਰੇਨ ਕਲੱਬ ਨੇ ਪਹਿਲਾ ਸਥਾਨ ਹਾਸਲ ਕੀਤਾ ਜੇਤੂ ਟਰਾਫ਼ੀ ਆਪਣੇ ਕਬਜ਼ੇ ਵਿਚ ਲਈ | ਮਾਸਟਰ ਮਾਈਡ ਕਲੱਬ ਨੇ ਦੂਜੀ, ਅਚੀਵਰਜ ਕਲੱਬ ਨੇ ਤੀਜਾ ਸਥਾਨ ਹਾਸਲ ਕੀਤਾ | ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਮੁੱਖ ਮਹਿਮਾਨ ਗੁਰਵਿੰਦਰ ਸਿੰਘ ਡੀ.ਐੱਸ.ਪੀ ਤਪਾ ਨੇ ਵਿਦਿਆਰਥੀਆਂ ਨੂੰ ਬੁਰੀਆਂ ਆਦਤਾਂ ਨਸ਼ੇ ਤੋਂ ਦੂਰ ਰਹਿਣ, ਝੂਠ ਨਾ ਬੋਲਣ ਲਈ ਪ੍ਰੇਰਿਤ ਕੀਤਾ ਗਿਆ | ਸੰਸਥਾ ਦੇ ਚੇਅਰਮੈਨ ਰਿਸ਼ਵ ਜੈਨ, ਐੱਮ.ਡੀ ਸੁਰੇਸ਼ ਬਾਂਸਲ ਦੀ ਅਗਵਾਈ ਵਿਚ ਸੰਸਥਾ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਅਤੇ ਇਲਾਕੇ ਦੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਸਪੋਰਟਸ ਮੀਟ ਦੇ ਜੇਤੂ ਸਾਰੇ ਵਿਦਿਆਰਥੀਆਂ ਨੂੰ ਸੰਸਥਾ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਲੱਬ ਮੁਖੀ ਮੈਡਮ ਗੁਰਪ੍ਰੀਤ ਕੌਰ, ਪਿ੍ੰਸੀਪਲ ਮੈਡਮ ਮੋਨਿਕਾ ਸਤੀਜਾ, ਅਕਾਦਮਿਕ ਡਾਇਰੈਕਟਰ ਸੁਨੀਲ ਸਤੀਜਾ, ਸਰਪੰਚ ਅਵਤਾਰ ਸਿੰਘ ਨਾਨਕਪੁਰ ਪਿੰਡੀ ਧੌਲਾ, ਜਗਸੀਰ ਸਿੰਘ ਬਿਲਾਸਪੁਰ, ਰਣਜੀਤ ਸਿੰਘ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪੇ ਤੇ ਅਧਿਆਪਕ ਹਾਜ਼ਰ ਸਨ |

ਪਿਛਲੀ ਖ਼ਬਰ ਛਿੰਨਮਸਤਿਕਾ ਧਾਮ ਵਿਖੇ ਕਰਵਾਇਆ 21ਵਾਂ ਵਿਸ਼ਾਲ ਭਗਵਤੀ ਜਾਗਰਣ ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਅੰਤਰ-ਹਾਊਸ ਸ਼ਬਦ ਗਾਇਨ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।