23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਐੱਨ.ਐੱਚ.ਐੱਮ ਕਾਮਿਆਂ ਨੇ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਅਜੀਤ ਡੈਸਕ 04-12-2025
• ਸਿਵਲ ਸਰਜਨ ਦਫ਼ਤਰ ਅੱਗੇ ਲਗਾਇਆ ਧਰਨਾ
ਬਰਨਾਲਾ, 3 ਦਸੰਬਰ (ਨਰਿੰਦਰ ਅਰੋੜਾ)-ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਆਪਣੀਆਂ ਰੁਕੀਆਂ ਤਨਖ਼ਾਹਾਂ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਅੱਗੇ ਹੜਤਾਲ ਕਰ ਕੇ ਧਰਨਾ ਲਗਾਉਣ ਉਪਰੰਤ ਡੀ.ਸੀ ਬਰਨਾਲਾ ਨੂੰ ਮੰਗ-ਪੱਤਰ ਦਿੱਤਾ | ਗੱਲਬਾਤ ਕਰਦਿਆਂ ਯੂਨੀਅਨ ਦੀ ਸੂਬਾਈ ਆਗੂ ਸੰਦੀਪ ਕੌਰ ਬਰਨਾਲਾ, ਗੁਲਸ਼ਨ ਸ਼ਰਮਾ ਫ਼ਰੀਦਕੋਟ, ਡਾ: ਵਾਹਿਦ ਮਲੇਰਕੋਟਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਕੌਮੀ ਸਿਹਤ ਮਿਸ਼ਨ (ਐੱਨ.ਐੱਚ.ਐੱਮ) ਤਹਿਤ ਕੰਮ ਕਰਦੇ ਸਮੂਹ ਕੱਚੇ ਕਾਮੇ ਪਿਛਲੇ 2 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਜਿੱਥੇ ਆਰਥਿਕ ਮੰਦਹਾਲੀ ਹੰਢਾਉਣ ਲਈ ਮਜਬੂਰ ਹਨ | ਉੱਥੇ ਵਿਭਾਗੀ ਅਤੇ ਸਰਕਾਰ ਦੀ ਬੇਰੁਖ਼ੀ ਕਾਰਨ ਭਾਰੀ ਮਾਨਸਿਕ ਪ੍ਰੇਸ਼ਾਨੀ ਵਿਚੋਂ ਦੀ ਗੁਜ਼ਰ ਰਹੇ ਹਨ | ਹੜਤਾਲ ਕਾਰਨ ਸਿਹਤ ਸੇਵਾਵਾਂ ਜਿਵੇਂ ਕਿ ਆਨਲਾਈਨ ਰਿਪੋਰਟਿੰਗ, ਆਫ਼ ਲਾਈਨ ਰਿਪੋਰਟਿੰਗ, ਰੋਜ਼ਾਨਾ ਓ.ਪੀ.ਡੀ ਅਤੇ ਹੋਰ ਵਿਭਾਗੀ ਕੰਮਕਾਜ ਠੱਪ ਰਹਿਣ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ ਰਹੀਆਂ | ਅਤੇ ਕਿਹਾ ਕਿ 'ਆਪ' ਸਰਕਾਰ ਆਪਣੇ ਚੁਣਾਵੀਂ ਵਾਅਦਿਆਂ ਤੋਂ ਭਗੌੜੀ ਤੇ ਹਰ ਫ਼ਰੰਟ 'ਤੇ ਸਾਬਤ ਹੋ ਰਹੀ ਹੈ | ਚੇਤਾਵਨੀ ਦਿੰਦਿਆਂ ਕਿਹਾ ਕਿ ਰੁਕੀਆਂ ਤਨਖ਼ਾਹਾਂ ਤੁਰੰਤ ਜਾਰੀ ਕੀਤੀਆਂ ਜਾਣ ਨਹੀਂ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਰਾਮ ਸਿੰਘ ਕਪੂਰਥਲਾ, ਜਸਵੀਰ ਸਿੰਘ ਤਰਨਤਾਰਨ, ਸੀ.ਐੱਚ.ਓ ਸੰਦੀਪ ਕੌਰ, ਡਾ: ਰਾਹੁਲ ਜਿੰਦਲ, ਅਰੁਣ ਕੁਮਾਰ, ਮੰਜੂ, ਬਲਜਿੰਦਰ ਸਿੰਘ, ਗੁਰਦੀਪ ਸਿੰਘ, ਰਾਕੇਸ਼ ਕੁਮਾਰ, ਸੁਪਿੰਦਰ ਕੌਰ, ਮਨਦੀਪ ਕੌਰ, ਜਸਪ੍ਰੀਤ ਕੌਰ, ਅਰਸ਼ਦੀਪ ਕੌਰ ਤੇ ਲਖਵੰਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਕੀਤੀ ਨਵੀਂ ਹੱਦਬੰਦੀ ਨੇ ਲੋਕਾਂ ਤੇ ਵਿਰੋਧੀਆਂ ਨੂੰ ਭੰਬਲਭੂਸੇ ਵਿਚ ਪਾਇਆ -ਮਾਨਯੋਗ ਹਾਈ ਕੋਰਟ ਦ... ਅਗਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਇਕਾਈ ਟੱਲੇਵਾਲ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।