23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬ੍ਰਾਂਚ ਮੈਨੇਜਰ ਜਗਤਾਰ ਸਿੰਘ ਅÏਲਖ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ

ਅਜੀਤ ਡੈਸਕ 04-12-2025
ਸ਼ਹਿਣਾ, 3 ਦਸੰਬਰ (ਸੁਰੇਸ਼ ਗੋਗੀ)-ਦੀ ਸੰਗਰੂਰ ਸੈਂਟਰਲ ਕੋਆਪਰੇਟਿਵ ਬੈਂਕ ਇੰਪਲਾਈਜ਼ ਯੂਨੀਅਨ ਵਲੋਂ ਜਗਤਾਰ ਸਿੰਘ ਅÏਲਖ ਬ੍ਰਾਂਚ ਮੈਨੇਜਰ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਜਿਸ ਵਿਚ ਬੈਂਕ ਮੁਲਾਜ਼ਮਾਂ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਬੂਟਾ ਸਿੰਘ ਪ੍ਰਧਾਨ ਸਕੱਤਰ ਯੂਨੀਅਨ, ਗੁਰਤੇਜ ਸਿੰਘ ਧੌਲਾ ਵਾਈਸ ਪ੍ਰਧਾਨ ਪੰਜਾਬ ਸਕੱਤਰ ਯੂਨੀਅਨ, ਕੁਲਦੀਪ ਸਿੰਘ ਸੈਕਟਰੀ ਨੇ ਕਿਹਾ ਕਿ ਮੈਨੇਜਰ ਜਗਤਾਰ ਸਿੰਘ ਅÏਲਖ ਦੀ 38 ਸਾਲ ਦੀ ਸਰਵਿਸ ਬਹੁਤ ਵਧੀਆ ਰਹੀ, ਵੱਖ-ਵੱਖ ਬ੍ਰਾਂਚਾਂ ਵਿਚ ਕੰਮ ਕਰਨ ਦਾ ਮਾਣ ਪ੍ਰਾਪਤ ਹੋਇਆ ਅੰਤ ਵਿਚ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਜਗਤ ਵੀਰ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਇੰਚਾਰਜ ਸਤਨਾਮ ਸਿੰਘ ਰਾਹੀ, ਕਾਂਗਰਸ ਦੇ ਮੌਜੂਦਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਬੈਂਕ ਦੇ ਬੋਰਡ ਆਫ਼ ਡਾਇਰੈਕਟਰਜ਼ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸੁਖਪਾਲ ਸਿੰਘ ਸਮਰਾ ਸਾਬਕਾ ਸਰਪੰਚ ਪੱਖੋ ਕਲਾਂ, ਜੱਗਾ ਸਿੰਘ ਸੁਨਾਮ, ਭੋਲਾ ਸਿੰਘ ਅਤੇ ਵਾਈਸ ਚੇਅਰਮੈਨ ਸਤਿਗੁਰ ਸਿੰਘ, ਸੇਵਾ ਮੁਕਤ ਮੈਨੇਜਰ ਸ਼ਾਮ ਲਾਲ, ਮਲਕੀਤ ਸਿੰਘ, ਕਮਲਜੀਤ ਸਿੰਘ, ਗੁਜਿੰਦਰ ਸਿੰਘ, ਬੂਟਾ ਸਿੰਘ ਬੁਰਜ, ਸੈਕਟਰੀ ਸਤਵਿੰਦਰ ਸਿੰਘ ਭਗਤਪੁਰਾ, ਸੈਕਟਰੀ ਪ੍ਰਸ਼ੋਤਮ ਸਿੰਘ ਢਿੱਲਵਾਂ, ਅਮਨਦੀਪ ਰਾਓ, ਜਸਵਿੰਦਰ ਸਿੰਘ ਜਿਓਾਦ, ਗੁਰਵਿੰਦਰ ਸਿੰਘ ਮੈਨੇਜਰ, ਜਗਦੀਪ ਸਿੰਘ ਜੱਗੀ, ਗੋਬਿੰਦਰ ਸਿੰਘ ਬਰਾੜ, ਅਵਤਾਰ ਸਿੰਘ ਕੈਸ਼ੀਅਰ ਸ਼ਾਮਿਲ ਹੋਏ ਅਤੇ ਪਾਰਟੀ ਦਾ ਪ੍ਰਬੰਧ ਕੀਤਾ | ਸਟੇਜ ਸਕੱਤਰ ਦੀ ਭੂਮਿਕਾ ਯੂਨੀਅਨ ਸਕੱਤਰ ਸੱਤਪਾਲ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਆਦਿਵਾਸੀਆਂ ਦੇ ਕਤਲੇਆਮ ਵਿਰੁੱਧ ਤੇ ਬੁੱਧੀਜੀਵੀਆਂ ਦੀ ਰਿਹਾਈ ਲਈ ਸੂਬਾਈ ਕਨਵੈੱਨਸ਼ਨ ਤੇ ਮੁਜ਼ਾਹਰਾ 7 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।