ਤਪਾ ਮੰਡੀ, 3 ਦਸੰਬਰ (ਪ੍ਰਵੀਨ ਗਰਗ)-ਦੀਵਾਨੇ ਖਾਟੂ ਵਾਲੇ ਕੇ ਸੇਵਾ ਸੰਘ ਤਪਾ ਵਲੋਂ ਇਕਾਦਸ਼ੀ ਦੇ ਸ਼ੁੱਭ ਦਿਹਾੜੇ ਨੂੰ ਮੁੱਖ ਰੱਖਦਿਆਂ ਸ੍ਰੀ ਖਾਟੂ ਸ਼ਿਆਮ ਦੀ 13ਵੀਂ ਚੌਂਕੀ ਸਰਾਂ ਮੰਦਰ ਤਪਾ ਵਿਖੇ ਕਰਵਾਈ ਗਈ | ਧਾਰਮਿਕ ਸਮਾਗਮ ਮੌਕੇ ਪੰਡਤ ਅਨਿਲ ਸ਼ਰਮਾ ਨੇ ਪੂਜਨ ਦੀ ਰਸਮ ਸਮਾਜ ਸੇਵੀ ਰਾਜੂ ਗੋਇਲ ਤੋਂ ਸਮੇਤ ਪਰਿਵਾਰ ਅਦਾ ਕਰਵਾਈ | ਉਪਰੰਤ ਪ੍ਰਸਿੱਧ ਭਜਨ ਗਾਇਕ ਦੀਪਕ ਜੈਨ ਬੁਢਲਾਡਾ ਨੇ ਭਜਨਾਂ ਦਾ ਗੁਣਗਾਨ ਕਰਕੇ ਸੰਗਤ ਨੂੰ ਨਿਹਾਲ ਕੀਤਾ, ਜਿਨ੍ਹਾਂ ਸਮੁੱਚੀ ਸੰਗਤ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ | ਚੌਂਕੀ ਮੌਕੇ ਸਮੂਹ ਮੰਡੀ ਨਿਵਾਸੀਆਂ ਨੇ ਵੱਡੀ ਗਿਣਤੀ 'ਚ ਸ਼ਿਰਕਤ ਕਰ ਕੇ ਬਾਬਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਪ੍ਰਬੰਧਕਾਂ ਨੇ ਆਏ ਪਤਵੰਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਚੌਂਕੀ ਮੌਕੇ ਲੰਗਰ ਅਤੁੱਟ ਵਰਤਿਆ | ਇਸ ਮੌਕੇ ਅਰੁਣ ਗੋਇਲ, ਅਮਿੱਤ ਕੁਮਾਰ, ਗੌਰਵ ਗਰਗ, ਕਮਲ ਬਾਂਸਲ, ਬਸੰਤ ਲਾਲ ਬਾਂਸਲ, ਕਮਲ ਗੋਇਲ, ਵਿਪਨ ਬਾਂਸਲ, ਸ਼ਿਵਮ ਬਾਂਸਲ, ਰਘੁਵੀਰ ਚੰਦ ਅਗਰਵਾਲ, ਅਸ਼ਵਨੀ ਬਹਾਵਲਪੁਰੀਆ, ਮੁਨੀਸ਼ ਬਹਾਵਲਪੁਰੀਆ, ਅਸ਼ੋਕ ਮਿੱਤਲ, ਰਵਿੰਦਰ ਤਾਜੋ, ਰਵੀ ਮੌੜ, ਰਾਕੇਸ਼ ਗਰਗ, ਪੰਕਜ ਮਿੱਤਲ, ਕਿ੍ਸ਼ਨ ਗੋਇਲ, ਰਾਜੂ ਗੋਇਲ, ਉਮੇਸ਼ ਕੁਮਾਰ ਟਿੰਕੂ, ਐਡਵੋਕੇਟ ਦੀਪਕ ਬਾਂਸਲ, ਸਾਬਕਾ ਕੌਂਸਲਰ ਗੁਰਮੀਤ ਰੋੜ, ਸੰਦੀਪ ਕੁਮਾਰ ਰਿੰਕੂ, ਡਾਕਟਰ ਵਿੱਕੀ, ਰਿੰਕੂ ਮੌੜ, ਸੁਭਾਸ਼ ਕਾਂਸਲ, ਭਿੰਦੀ ਮੌੜ, ਗੋਲਡੀ ਮਿੱਤਲ, ਡਾ: ਪ੍ਰਬੋਧ ਮਿੱਤਲ ਆਦਿ ਵੱਡੀ ਗਿਣਤੀ 'ਚ ਸ਼ਰਧਾਲੂ ਮੌਜੂਦ ਸਨ |