22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਮਾਤਾ ਸਾਹਿਬ ਕੌਰ ਗਰਲਜ਼ ਕਾਲਜ/ਸਕੂਲ ਗਹਿਲ ਵਿਖੇ ਇਕ ਰੋਜ਼ਾ ਐੱਨ.ਐੱਸ.ਐੱਸ. ਕੈਂਪ ਲਗਾਇਆ

ਅਜੀਤ ਡੈਸਕ 04-12-2025
ਟੱਲੇਵਾਲ, 3 ਦਸੰਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸਕੂਲ ਗਹਿਲ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਐੱਨ.ਐੱਸ.ਐੱਸ. ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦੇਸ਼ ਵਿਦਿਆਰਥਣਾਂ ਵਿਚ ਸਿੱਖ ਇਤਿਹਾਸ, ਸ਼ਹੀਦੀ ਪਰੰਪਰਾਵਾਂ ਅਤੇ ਸਮਾਜ ਸੇਵਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ | ਕੈਂਪ ਦੀ ਸ਼ੁਰੂਆਤ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸਲੋਕਾਂ ਨਾਲ ਕਰਦਿਆਂ ਹੋਇਆ ਅਰਦਾਸ ਕੀਤੀ ਗਈ | ਸੰਸਥਾ ਦੇ ਮੁਖੀ ਚਰਨਦੀਪ ਸਿੰਘ (ਡਾ:) ਨੇ ਸ਼ਹੀਦੀ ਦਿਵਸ ਦੀ ਮਹੱਤਤਾ ਦੱਸੀ ਅਤੇ ਗੁਰੂ ਸਾਹਿਬ ਜੀ ਦੀ ਅਦੁੱਤੀ ਸ਼ਹਾਦਤ ਬਾਰੇ ਚਾਨਣਾ ਪਾਉਂਦਿਆਂ ਹੋਇਆ ਮਨੁੱਖਤਾ, ਧਰਮ ਦੀ ਆਜ਼ਾਦੀ ਅਤੇ ਸੱਚ ਦੇ ਰਸਤੇ 'ਤੇ ਚੱਲਣ ਦੇ ਉਨ੍ਹਾਂ ਦੇ ਸੰਦੇਸ਼ ਬਾਰੇ ਦੱਸਿਆ | ਇਸ ਕੈਂਪ ਦੌਰਾਨ ਸਫ਼ਾਈ ਅਭਿਆਨ, ਲੈਕਚਰ, ਸਮਾਗਮ ਅਤੇ ਭਾਸ਼ਣ ਮੁਕਾਬਲੇ ਵਰਗੀਆਂ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਪ੍ਰੋਗਰਾਮ ਅਫ਼ਸਰ ਪ੍ਰੋ: ਗੁਰਪ੍ਰੀਤ ਕੌਰ, ਹਰਮੀਤ ਕੌਰ ਸਿੱਧੂ (ਡਾ:), ਪ੍ਰੋ: ਅਮਨਦੀਪ ਕੌਰ, ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ |
ਪਿਛਲੀ ਖ਼ਬਰ ਐੱਸ.ਬੀ.ਐੱਸ. ਸਕੂਲ ਵਿਖੇ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਸੀ.ਪੀ.ਆਈ. ਦੀ ਜ਼ਿਲ੍ਹਾ ਪੱਧਰੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।