22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਦਾ ਕੀਤਾ ਦੌਰਾ

ਅਜੀਤ ਡੈਸਕ 04-12-2025
ਬਰਨਾਲਾ, 3 ਦਸੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਦਾ ਦੌਰਾ ਕੀਤਾ | ਜਿੱਥੇ ਵਿਦਿਆਰਥੀਆਂ ਨੇ ਸਭ ਤੋਂ ਪਹਿਲਾਂ ਵਿਧਾਨ ਸਭਾ ਦੀ ਇਮਾਰਤ ਦੀ ਸੁੰਦਰਤਾ, ਉਸ ਦੀ ਬਨਾਵਟ ਅਤੇ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਪ੍ਰਬੰਧਕੀ ਟੀਮ ਨੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀਆਂ ਵੱਖ-ਵੱਖ ਵਿਭਾਗੀ ਕਾਰਵਾਈਆਂ, ਕਾਨੂੰਨ ਬਣਾਉਣ ਦੀ ਪ੍ਰਕਿਰਿਆ, ਪ੍ਰਸ਼ਨ ਕਾਲ, ਧਿਆਨ ਆਕਰਸ਼ਨ ਪ੍ਰਸਤਾਵ ਅਤੇ ਵਿਧਾਇਕਾਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਵਿਦਿਆਰਥੀਆਂ ਨੇ ਵਿਧਾਨ ਸਭਾ ਦੀਆਂ ਗੈਲਰੀਆਂ, ਪ੍ਰੈਸ ਕੋਰਨਰ, ਵਿਧਾਇਕ ਲਾਊਾਜ ਅਤੇ ਹਾਕਮਾਂ ਦੀਆਂ ਸੀਟਾਂ ਨੂੰ ਨਜ਼ਦੀਕੋਂ ਵੇਖਿਆ, ਜਿਸ ਨਾਲ ਉਨ੍ਹਾਂ ਦੀ ਸਿੱਖਿਆ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ | ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਰਾਜ ਦੀਆਂ ਕਾਨੂੰਨੀ ਕਾਰਵਾਈਆਂ, ਨਵੇਂ ਕਾਨੂੰਨਾਂ ਦੀ ਬਣਤਰ ਅਤੇ ਵਿਧਾਇਕਾਂ ਦੀ ਕਾਰਜ-ਪ੍ਰਣਾਲੀ ਕਿਵੇਂ ਚੱਲਦੀ ਹੈ | ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਵਿਧਾਨ ਸਭਾ ਦੀ ਕਾਰਵਾਈ ਨੂੰ ਸਮਝਿਆ ਕਿ ਲੋਕਤੰਤਰ ਕਿਵੇਂ ਸਰਕਾਰ ਨੂੰ ਪ੍ਰੇਰਿਤ ਕਰਦਾ ਹੈ ਅਤੇ ਨਾਗਰਿਕਾਂ ਦੇ ਹੱਕਾਂ ਦੀ ਰੱਖਿਆ ਕੀਤੀ ਜਾਂਦੀ ਹੈ | ਵਿਦਿਆਰਥੀਆਂ ਨੇ ਵਿਧਾਨ ਸਭਾ ਦੇ ਪ੍ਰਬੰਧਕੀ ਟੀਮ ਨਾਲ ਗੱਲਬਾਤ ਵੀ ਕੀਤੀ ਅਤੇ ਆਪਣੇ ਸਵਾਲ ਪੁੱਛੇ | ਸੰਸਥਾ ਦੇ ਐਮ.ਡੀ. ਸ੍ਰੀ ਸ਼ਿਵ ਸਿੰਗਲਾ, ਪਿੰ੍ਰਸੀਪਲ ਸ਼ਾਲਿਨੀ ਕੌਸ਼ਲ ਨੇ ਕਿਹਾ ਕਿ ਇਸ ਤਰ੍ਹਾਂ ਦੇ ਦੌਰੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਸਿਰਫ਼ ਪੁਸਤਕਾਂ ਤੱਕ ਸੀਮਤ ਨਹੀਂ ਰੱਖਦੇ, ਸਗੋਂ ਉਨ੍ਹਾਂ ਨੂੰ ਅਸਲ ਜ਼ਿੰਦਗੀ ਨਾਲ ਜੋੜਦੇ ਹਨ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਨੇ ਹੰਸਰਾਜ ਸਿੰਘ ਚੀਮਾ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਠੀਕਰੀਵਾਲ ਲਈ ਮੈਦਾਨ ਵਿਚ ਉਤਾਰਿਆ ਅਗਲੀ ਖ਼ਬਰ ਐੱਸ.ਬੀ.ਐੱਸ. ਸਕੂਲ ਵਿਖੇ ਗਤੀਵਿਧੀਆਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।