22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸ਼ੋ੍ਰਮਣੀ ਅਕਾਲੀ ਦਲ ਨੇ ਹੰਸਰਾਜ ਸਿੰਘ ਚੀਮਾ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਠੀਕਰੀਵਾਲ ਲਈ ਮੈਦਾਨ ਵਿਚ ਉਤਾਰਿਆ

ਅਜੀਤ ਡੈਸਕ 04-12-2025
ਟੱਲੇਵਾਲ, 3 ਦਸੰਬਰ (ਸੋਨੀ ਚੀਮਾ)-ਪੰਜਾਬ ਦੇ ਲੋਕਾਂ ਨੇ ਹੁਣ ਮਨ ਬਣਾ ਲਿਆ ਹੈ ਕਿ ਪੰਜਾਬ ਦੀ ਸੱਤਾ 'ਤੇ ਗੁੰਮਰਾਹਕੁੰਨ ਪ੍ਰਚਾਰ ਕਰ ਕੇ ਆਈ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਇਆ ਜਾਵੇ ਅਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਪੰਜਾਬ ਦੇ ਲੋਕਾਂ ਕੋਲ ਮੌਕਾ ਹੈ ਕਿ ਸੂਬੇ ਦੇ ਲੋਕ ਸੱਤਾਧਾਰੀ ਪਾਰਟੀ ਨੂੰ ਸ਼ੀਸ਼ਾ ਦਿਖਾਉਣ | ਇਹ ਸ਼ਬਦ ਜਥੇਦਾਰ ਨਾਥ ਸਿੰਘ ਹਮੀਦੀ ਹਲਕਾ ਇੰਚਾਰਜ ਮਹਿਲ ਕਲਾਂ ਨੇ ਪਿੰਡ ਚੀਮਾ ਵਿਖੇ ਸਰਕਲ ਪ੍ਰਧਾਨ ਬਲਰਾਜ ਸਿੰਘ ਕਾਕਾ, ਸਰਕਲ ਪ੍ਰਧਾਨ ਗਹਿਲ ਬਚਿੱਤਰ ਸਿੰਘ ਰਾਏਸਰ ਅਤੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਥਿੰਦ ਦੀ ਅਗਵਾਈ ਵਿਚ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸੂਬੇ ਦੇ ਲੋਕਾਂ ਦੇ ਹਿਤਾਂ ਦੀ ਰਾਖੀ ਕੀਤੀ ਹੈ ਅਤੇ ਹੁਣ ਮੁੜ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਦੁਬਾਰਾ ਸਾਂਝ ਗੂੜ੍ਹੀ ਕਰਨ ਲਈ ਤਿਆਰ ਹਨ, ਕਿਉਂਕਿ ਪੰਜਾਬ ਦੀ ਇੱਕੋ ਇਕ ਖੇਤਰੀ ਪਾਰਟੀ ਹੈ, ਜੋ ਲੋਕਾਂ ਦੇ ਦੱੁਖ ਦਰਦਾਂ ਦੀ ਸਾਂਝੀ ਹੈ | ਇਸ ਮੀਟਿੰਗ ਉਪਰੰਤ ਪਾਰਟੀ ਆਗੂਆਂ ਵਲੋਂ ਠੀਕਰੀਵਾਲਾ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਲਈ ਪਿੰਡ ਚੀਮਾ ਦੇ ਸੀਨੀਅਰ ਆਗੂ ਹੰਸਰਾਜ ਸਿੰਘ ਚੀਮਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਵੀ ਐਲਾਨਿਆ ਅਤੇ ਹੰਸਰਾਜ ਸਿੰਘ ਚੀਮਾ ਨੂੰ ਪਾਰਟੀ ਆਗੂਆਂ ਵਲੋਂ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਕੀਤਾ ਅਤੇ ਜਿੱਤ ਲਈ ਹਰ ਤਰ੍ਹਾਂ ਨਾਲ ਸਾਥ ਦੇਣ ਦਾ ਭਰੋਸਾ ਵੀ ਦਿੱਤਾ | ਇਸ ਮੌਕੇ ਅਮਨਾ ਸਿੰਘ ਥਿੰਦ, ਗੁਰਚੇਤ ਸਿੰਘ ਭੰਗੂ, ਭੋਲਾ ਸਿੰਘ, ਮਿੱਠੂ ਰਾਮ, ਪਿਆਰਾ ਰਾਮ, ਮੱਲ ਰਾਮ, ਅਮਰਜੀਤ ਸਿੰਘ, ਗੁਰਮੀਤ ਸਿੰਘ, ਸਰਬਨ ਰਾਮ, ਮਹਿੰਦਰ ਸਿੰਘ, ਹਰੀ ਰਾਮ, ਪਰਵਿੰਦਰ ਸਿੰਘ, ਸੁਖਪ੍ਰੀਤ ਸਿੰਘ, ਜੱਸਾ ਸਿੰਘ, ਕਾਕਾ ਰਾਮ, ਭੋਲਾ ਰਾਮ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਚੋਣਾਂ 'ਚ ਪੂਰੇ ਉਤਸ਼ਾਹ ਨਾਲ ਭਾਗ ਲਵੇਗਾ-ਬੀਬੀ ਹ... ਅਗਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।