22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਚੋਣਾਂ 'ਚ ਪੂਰੇ ਉਤਸ਼ਾਹ ਨਾਲ ਭਾਗ ਲਵੇਗਾ-ਬੀਬੀ ਹਰਪ੍ਰੀਤ ਕੌਰ ਬਰਨਾਲਾ

ਅਜੀਤ ਡੈਸਕ 04-12-2025
ਮਹਿਲ ਕਲਾਂ, 3 ਦਸੰਬਰ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਚੋਣਾਂ ਵਿਚ ਪੂਰੇ ਉਤਸ਼ਾਹ ਨਾਲ ਭਾਗ ਲਵੇਗਾ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਇਸਤਰੀ ਆਗੂ ਬੀਬੀ ਹਰਪ੍ਰੀਤ ਕੌਰ ਬਰਨਾਲਾ ਨੇ ਅਕਾਲੀ ਆਗੂ ਸਾਬਕਾ ਸਰਪੰਚ ਮਰਹੂਮ ਬਲਵੀਰ ਸਿੰਘ ਕੁਤਬਾ ਦੇ ਗ੍ਰਹਿ ਵਿਖੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਿੰਡ ਪੱਧਰ 'ਤੇ ਪਾਰਟੀ ਦਾ ਘੇਰਾ ਵਿਸ਼ਾਲ ਕਰਨ ਲਈ ਪਾਰਟੀ ਯੂਨਿਟਾਂ ਦਾ ਗਠਨ ਕੀਤਾ ਜਾ ਰਿਹਾ ਹੈ | ਜਿਸ ਵਿਚ ਹਰ ਵਰਗ ਦੇ ਲੋਕਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਕ ਸਵਾਲ ਦੇ ਜੁਆਬ 'ਚ ਉਨ੍ਹਾਂ ਕਿਹਾ ਅੱਜ ਤਿਆਗ ਦੀ ਭਾਵਨਾ ਵਾਲੇ ਕਹਿਣੀ ਕਰਨੀ ਦੇ ਪੂਰੇ ਟਕਸਾਲੀ ਜਥੇਦਾਰ ਜਗਦੇਵ ਸਿੰਘ ਤਲਵੰਡੀ, ਸ: ਸੁਰਜੀਤ ਸਿੰਘ ਬਰਨਾਲਾ ਵਰਗੇ ਸਮਰਪਿਤ ਭਾਵਨਾ ਵਾਲੇ ਆਗੂਆਂ ਦੀ ਅਗਵਾਈ ਸਮੇਂ ਦੀ ਮੁੱਖ ਲੋੜ ਹੈ | ਪਰ ਅਫ਼ਸੋਸ ਹੈ ਕਿ ਇਕ ਪਰਿਵਾਰ ਵਲੋਂ ਆਪਣੀ ਸਰਦਾਰੀ ਕਾਇਮ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਨੁਕਸਾਨ ਪਹੁੰਚਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਲੋਕ ਅਜੇ ਸ਼੍ਰੋਮਣੀ ਅਕਾਲੀ ਦਲ ਨੂੰ ਦਿਲੋਂ ਚਾਹੁੰਦੇ ਹਨ, ਪਰ ਉਹ ਸੋਚਦੇ ਹਨ ਕਿ ਕਿਹੜੇ ਪਾਸੇ ਜਾਣ? ਉਨ੍ਹਾਂ ਆਸ ਪ੍ਰਗਟਾਈ ਕਿ ਜਿਵੇਂ ਸ: ਸਿਮਰਨਜੀਤ ਸਿੰਘ ਮਾਨ ਸਾਬਕਾ ਮੈਂਬਰ ਪਾਰਲੀਮੈਂਟ ਨੇ ਪਹਿਲ ਕਦਮੀ ਦਾ ਐਲਾਨ ਕੀਤਾ ਹੈ, ਜੇਕਰ ਇਸ ਤਰਾਂ ਸੋਚ ਰੱਖਦੇ ਹੋਏ ਸਾਰੇ ਅਕਾਲੀ ਆਗੂ ਇੱਕਜੁੱਟ ਹੋ ਕੇ ਇਕ ਪਲੇਟ ਫਾਰਮ 'ਤੇ ਆਉਣ ਤਾਂ ਪੰਥ ਹਿਤੈਸ਼ੀ ਲੋਕਾਂ ਵਿਚ ਪਾਈ ਜਾ ਰਹੀ ਨਿਰਾਸ਼ਤਾ ਦੂਰ ਹੋ ਸਕਦੀ ਹੈ | ਬੀਬੀ ਬਰਨਾਲਾ ਨੇ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਚੋਣਾਂ ਵਿਚ ਸ਼੍ਰੋਮਣੀ ਦਲ ਪੁਨਰ ਸੁਰਜੀਤ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਕਾਮਯਾਬ ਕਰਨ ਦੀ ਅਪੀਲ ਕੀਤੀ | ਇਹ ਮੌਕੇ ਜਥੇਦਾਰ ਗੁਰਮੇਲ ਸਿੰਘ ਛੀਨੀਵਾਲ, ਸੁਰਿੰਦਰ ਸਿੰਘ ਬਾਠ ਏ.ਐਸ.ਆਈ., ਭਰਪਿੰਦਰ ਸਿੰਘ, ਹਰੀ ਸਿੰਘ ਬਾਵਾ, ਧੰਨਾ ਸਿੰਘ ਹਰਦਾਸਪੁਰਾ, ਭੁਪਿੰਦਰ ਸਿੰਘ ਬਾਠ, ਡਾ: ਜਗਰਾਜ ਸਿੰਘ ਰਾਜਗੜ੍ਹ, ਬਲਦੇਵ ਸਿੰਘ ਹਮੀਦੀ, ਜਿਊਣ ਸਿੰਘ ਖਹਿਰਾ, ਤਰਲੋਕ ਸਿੰਘ ਬਰਨਾਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੋਹਨ ਲਾਲ ਨੂੰ ਸੇਵਾ ਮੁਕਤ ਹੋਣ 'ਤੇ ਵਿਦਾਇਗੀ ਪਾਰਟੀ ਦਿੱਤੀ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਨੇ ਹੰਸਰਾਜ ਸਿੰਘ ਚੀਮਾ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਠੀਕਰੀਵਾਲ ਲਈ ਮੈਦਾਨ ਵਿਚ ਉਤਾਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।