ਤਪਾ ਮੰਡੀ, 3 ਦਸੰਬਰ (ਪ੍ਰਵੀਨ ਗਰਗ)-ਪਨਗ੍ਰੇਨ ਵਿਭਾਗ ਤਪਾ 'ਚ ਸੇਵਾ ਨਿਭਾ ਰਹੇ ਚੌਕੀਦਾਰ ਮੋਹਨ ਲਾਲ ਦੀ ਸੇਵਾ ਮੁਕਤੀ ਮੌਕੇ ਸਮੁੱਚੇ ਸਟਾਫ਼ ਵਲੋਂ ਵੱਖ-ਵੱਖ ਪ੍ਰਕਾਰ ਦੇ ਗਿਫ਼ਟ ਭੇਟ ਕਰ ਕੇ ਸਨਮਾਨ ਕਰਦਿਆਂ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ | ਇਸ ਮੌਕੇ ਖ਼ੁਰਾਕ ਸਪਲਾਈ ਅਫ਼ਸਰ ਰਾਕੇਸ਼ ਗੁਪਤਾ, ਇੰਚਾਰਜ ਮੋਹਿਤ ਗੋਇਲ, ਇੰਸਪੈਕਟਰ ਭੂਸ਼ਨ ਕੁਮਾਰ ਗੋਇਲ, ਇੰਸਪੈਕਟਰ ਗੁਰਪ੍ਰੀਤ ਸਿੰਘ, ਇੰਸਪੈਕਟਰ ਗੁਲਾਬ ਸਿੰਘ, ਇੰਸਪੈਕਟਰ ਹਰਜੀਤ ਸਿੰਘ ਨੇ ਮੋਹਨ ਲਾਲ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਈ ਗਈ ਹੈ | ਅੱਜ ਸਾਡੇ ਹੋਰਨਾਂ ਮੁਲਾਜ਼ਮਾਂ ਨੂੰ ਵੀ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਅੱਗੇ ਆਉਣਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਵਿਧਾਇਕ ਲਾਭ ਸਿੰਘ ਉੱਗੋਕੇ, ਸੰਦੀਪ ਕੁਮਾਰ, ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਪੀ.ਏ. ਵਿਧਾਇਕ ਅਮਨਦੀਪ ਸਿੰਘ ਦਰਾਕਾ, ਹੈਰੀ ਧੂਰਕੋਟ, ਟਰੱਕ ਯੂਨੀਅਨ ਤਪਾ ਦੇ ਪ੍ਰਧਾਨ ਜਸਵਿੰਦਰ ਚੱਠਾ, ਨਰਾਇਣ ਸਿੰਘ ਪੰਧੇਰ, ਕੁਲਵਿੰਦਰ ਚੱਠਾ, ਕਾਲਾ ਚੱਠਾ, ਮੁਨੀਸ਼ ਗਰਗ, ਰਿੰਕਾ ਅਰੋੜਾ, ਨੰਬਰਦਾਰ ਬਲਵਿੰਦਰ ਸਿੰਘ, ਬੇਅੰਤ ਸਿੰਘ ਮਾਂਗਟ, ਕੁਲਵੰਤ ਸਿੰਘ ਧਾਲੀਵਾਲ, ਮਹੰਤ ਬੁੱਕਣ ਦਾਸ ਆਦਿ ਹਾਜਰ ਸਨ |