22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸਾਬਕਾ ਸਰਪੰਚ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਪਤਨੀ ਗਗਨਦੀਪ ਕੌਰ ਸ਼੍ਰੋਮਣੀ ਅਕਾਲੀ ਦਲ ਦੀ ਬਲਾਕ ਸੰਮਤੀ ਸ਼ਹਿਣਾ ਦੀ ਹੋਣਗੇ ਉਮੀਦਵਾਰ

ਅਜੀਤ ਡੈਸਕ 04-12-2025
ਸ਼ਹਿਣਾ, 3 ਦਸੰਬਰ (ਸੁਰੇਸ਼ ਗੋਗੀ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਭਦੌੜ ਸਤਿਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਅੱਜ ਮੰਦਰ ਬੀਬੜੀਆਂ ਮਾਈਆਂ ਸ਼ਹਿਣਾ ਵਿਖੇ ਮੀਟਿੰਗ ਹੋਈ | ਜਿਸ ਵਿਚ ਸਾਬਕਾ ਸਰਪੰਚ ਅੰਮਿ੍ਤਪਾਲ ਸਿੰਘ ਖਾਲਸਾ ਦੀ ਪਤਨੀ ਗਗਨਦੀਪ ਕੌਰ ਨੂੰ ਬਲਾਕ ਸੰਮਤੀ ਜ਼ੋਨ ਸ਼ਹਿਣਾ ਤੋਂ ਉਮੀਦਵਾਰ ਐਲਾਨਿਆ ਗਿਆ | ਇਸ ਮੌਕੇ ਗੁਰਮੇਲ ਸਿੰਘ ਗੋਸਲ, ਗੁਰਵਿੰਦਰ ਸਿੰਘ ਨਾਮਧਾਰੀ, ਸਤਿਨਾਮ ਸਿੰਘ ਸੱਤੀ, ਗੁਰਜੰਟ ਸਿੰਘ ਬਦਰੇਵਾਲਾ, ਰਮਨ ਸਿੰਘ ਵਪਾਰੀ, ਗੁਰਚਰਨ ਸਿੰਘ ਟੋਨੀ ਨੰਬਰਦਾਰ, ਗਗਨਦੀਪ ਸਿੰਘ ਸਿੰਗਲਾ, ਸੰਦੀਪ ਕੁਮਾਰ ਸਦਿਓੜਾ, ਹਰਬੰਸ ਸਿੰਘ ਨੰਬਰਦਾਰ, ਹਰਜਿੰਦਰ ਸਿੰਘ ਬਿੱਲੂ, ਅਮਰੀਕ ਸਿੰਘ ਖਾਲਸਾ, ਨਿਰਮਲ ਸਿੰਘ ਸੈਕਟਰੀ, ਸਵਰਨਜੀਤ ਸਿੰਘ ਸਾਬਕਾ ਪੰਚ, ਮੁਸਲਮਾਨ ਵਿੰਗ ਦੇ ਪ੍ਰਧਾਨ ਗੁਲਜ਼ਾਰ ਖ਼ਾਨ, ਮਨੋਹਰ ਲਾਲ ਮਹੰਤ, ਬਹਾਦਰ ਸਿੰਘ, ਜਗਸੀਰ ਸਿੰਘ, ਜਗਦੇਵ ਸਿੰਘ, ਗੁਰਜੀਤ ਸਿੰਘ ਖੰਗੂੜਾ, ਨਛੱਤਰ ਸਿੰਘ ਗਿੱਲ, ਜਗਤਾਰ ਸਿੰਘ ਝੱਜ, ਪਾਲ ਸਿੰਘ ਪ੍ਰਧਾਨ, ਜਗਰਾਜ ਸਿੰਘ ਸੇਖੋਂ, ਸ਼ਿੰਗਾਰਾ ਸਿੰਘ ਵਪਾਰੀ, ਤਾਰਾ ਸਿੰਘ ਰੰਧਾਵਾ, ਭਿੰਦਰ ਸਿੰਘ ਠੇਕੇਦਾਰ ਹਾਜਰ ਸਨ |
ਪਿਛਲੀ ਖ਼ਬਰ ਮੀਰੀ ਪੀਰੀ ਖਾਲਸਾ ਕਾਲਜ ਵਿਖੇ ਵਿਸ਼ਵ ਏਡਜ਼ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਮੋਹਨ ਲਾਲ ਨੂੰ ਸੇਵਾ ਮੁਕਤ ਹੋਣ 'ਤੇ ਵਿਦਾਇਗੀ ਪਾਰਟੀ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।