22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਮੀਰੀ ਪੀਰੀ ਖਾਲਸਾ ਕਾਲਜ ਵਿਖੇ ਵਿਸ਼ਵ ਏਡਜ਼ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 04-12-2025
ਭਦੌੜ, 3 ਦਸੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖਾਲਸਾ ਕਾਲਜ ਭਦੌੜ ਵਿਖੇ ਰੈੱਡ ਰਿਬਨ ਕਲੱਬ ਅਤੇ ਐਨ.ਐੱਸ.ਐੱਸ. ਯੂਨਿਟ ਦੇ ਸਹਿਯੋਗ ਨਾਲ ਪਿ੍ੰਸੀਪਲ ਮਲਵਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ਵ ਏਡਜ਼ ਦਿਵਸ ਮੌਕੇ ਵਿਸ਼ੇਸ਼ ਜਾਗਰੂਕਤਾ ਲੈਕਚਰ ਕਰਵਾਇਆ ਗਿਆ | ਇਸ ਮੌਕੇ ਡਾ: ਦੀਪਕ ਸਿੰਗਲਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਏਡਜ਼ ਦੇ ਫੈਲਣ ਦੇ ਕਾਰਨਾਂ ਅਤੇ ਬਚਾਅ ਬਾਰੇ ਵਡਮੁੱਲੀ ਜਾਣਕਾਰੀ ਦਿੱਤੀ | ਉਨ੍ਹਾਂ ਨੇ ਐੱਚ.ਆਈ.ਵੀ. ਅਤੇ ਏਡਜ਼ ਬਾਰੇ ਵਿਸਥਾਰ ਵਿਚ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ | ਉਨ੍ਹਾਂ ਅੱਗੇ ਦੱਸਿਆ ਕਿ ਏਡਜ਼ ਹੱਥ ਮਿਲਾਉਣ, ਪੀੜਿਤ ਵਿਅਕਤੀ ਦੇ ਨਾਲ ਬੈਠਣ ਆਦਿ ਨਾਲ ਨਹੀਂ ਫੈਲਦਾ | ਏਡਜ਼ ਸਿਰਫ਼ ਅਸੁਰੱਖਿਅਤ ਸਰੀਰਕ ਸੰਬੰਧਾਂ, ਅਣ- ਸਟੀਰੀਲਾਇਜਡ ਸਰਿੰਜਾਂ ਅਤੇ ਸੂਈਆਂ ਸਾਂਝੀਆਂ ਕਰਨ ਅਤੇ ਰੋਗੀ ਵਿਅਕਤੀ ਦੇ ਖ਼ੂਨ ਦਾ ਕਤਰਾ ਕਿਸੇ ਵੀ ਤਰੀਕੇ ਤੰਦਰੁਸਤ ਵਿਅਕਤੀ ਦੇ ਸਰੀਰ ਵਿਚ ਚਲੇ ਜਾਣ ਕਰ ਕੇ ਫੈਲਦਾ ਹੈ | ਏਡਜ਼ ਦਾ ਕੋਈ ਵੀ ਇਲਾਜ ਨਹੀਂ ਹੈ | ਇਸ ਦੇ ਬਚਾਅ ਵਿਚ ਹੀ ਇਲਾਜ ਹੈ | ਇਸ ਦਾ ਵਿਅਕਤੀਗਤ ਪੱਧਰ 'ਤੇ ਪਤਾ ਲਗਾਉਣ ਲਈ ਕੁੱਝ ਲੱਛਣ ਹਨ ਜਿਵੇਂ ਜਲਦੀ ਬੁਖ਼ਾਰ ਹੋਣਾ, ਸਾਹ ਲੈਣ ਵਿਚ ਤਕਲੀਫ਼, ਜਲਦੀ ਜ਼ੁਕਾਮ ਹੋਣਾ, ਕੰਨਾਂ ਵਿਚ ਦਰਦ, ਮਾਸਪੇਸ਼ੀਆਂ ਵਿਚ ਦਰਦ, ਗਲਾ ਸੁੱਕਣਾ, ਸਿਰਦਰਦ, ਲਗਾਤਾਰ ਵਜ਼ਨ ਦਾ ਘਟਣਾ, ਵਾਰ-ਵਾਰ ਇਨਫੈਕਸ਼ਨ ਆਦਿ ਹਨ | ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਇਸ ਲਾ-ਇਲਾਜ ਬਿਮਾਰੀ ਤੋਂ ਸੁਚੇਤ ਰਹਿਣਾ ਚਾਹੀਦਾ ਹੈ | ਇਸ ਉਪਰੰਤ ਡਾ: ਦੀਪਕ ਸਿੰਗਲਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਮੰਚ ਸੰਚਾਲਨ ਪ੍ਰੋ: ਸੁਖਪਾਲ ਸਿੰਘ ਵਲੋਂ ਕੀਤਾ ਗਿਆ | ਇਸ ਦੌਰਾਨ ਡਾ: ਵੰਦਨਾ ਸੁਖੀਜਾ, ਪ੍ਰੋ: ਸੁਖਜੀਤ ਸਿੰਘ, ਐਨ.ਐੱਸ.ਐੱਸ. ਪ੍ਰੋਗਰਾਮ ਅਫਸਰ ਪ੍ਰੋ: ਸੁਖਪਾਲ ਸਿੰਘ, ਪ੍ਰੋ: ਜਸਪ੍ਰੀਤ ਸਿੰਘ, ਪ੍ਰੋ: ਭਿੰਦਰਜੀਤ ਕੌਰ, ਪ੍ਰੋ: ਗਗਨਦੀਪ ਕੌਰ, ਇਕਬਾਲ ਸਿੰਘ ਭੋਤਨਾ ਹਾਜਰ ਸਨ |
ਪਿਛਲੀ ਖ਼ਬਰ ਮਹਿਲ ਕਲਾਂ ਤਹਿਸੀਲ ਦਫ਼ਤਰ ਦੇ ਕੰਪਿਊਟਰ ਆਪ੍ਰੇਟਰਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਾਬਕਾ ਸਰਪੰਚ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਪਤਨੀ ਗਗਨਦੀਪ ਕੌਰ ਸ਼੍ਰੋਮਣੀ ਅਕਾਲੀ ਦਲ ਦੀ ਬਲਾਕ ਸੰਮਤੀ ਸ਼ਹਿਣਾ ਦੀ ਹੋਣਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।