ਬਰਨਾਲਾ, 3 ਦਸੰਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਗੁਰਦੁਆਰਾ ਸਾਹਿਬ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਹੋਈ | ਇਸ ਮੌਕੇ ਰਾਜਿੰਦਰ ਸਿੰਘ ਦਰਾਕਾ, ਕਨਵੀਨਰ ਚਮਕੌਰ ਸਿੰਘ ਨੈਣੇਵਾਲ, ਜਰਨੈਲ ਸਿੰਘ, ਕੁਲਦੀਪ ਸਿੰਘ, ਪਵਿੱਤਰ ਸਿੰਘ ਲਾਲੀ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2025 ਨੂੰ ਰੱਦ ਕਰਾਉਣ ਲਈ 8 ਦਸੰਬਰ ਨੂੰ ਪਾਵਰਕਾਮ ਦੇ ਮੰਡਲਾਂ ਅਤੇ ਉਪ ਮੰਡਲਾਂ ਵਿਖੇ ਧਰਨਾ ਦਿੱਤਾ ਜਾਵੇਗਾ | ਆਗੂਆਂ ਨੇ ਕਿਹਾ ਬਿਜਲੀ ਸੋਧ ਬਿਲ 2025 ਲਾਗੂ ਹੋਣ ਦੇ ਨਾਲ ਲੋਕਾਂ ਦੇ ਆਮ ਜਨ ਜੀਵਨ ਉੱਤੇ ਬਹੁਤ ਹੀ ਬੁਰਾ ਪ੍ਰਭਾਵ ਪਵੇਗਾ, ਖੇਤੀ ਸੈਕਟਰ ਬਿਲਕੁਲ ਤਬਾਹ ਹੋ ਜਾਵੇਗਾ, ਕਿਸਾਨੀ ਪਹਿਲਾਂ ਹੀ ਸੰਕਟ ਦੇ ਵਿਚੋਂ ਗੁਜ਼ਰ ਰਹੀ ਹੈ, ਕੇਂਦਰ ਅਤੇ ਸੂਬਾ ਸਰਕਾਰ ਦੂਜਾ ਹਾਈਬਿ੍ਡ ਬੀਜਾਂ ਦੇ ਨਾਮ ਉੱਤੇ ਕਾਰਪੋਰੇਟ ਸੈਕਟਰ ਨੂੰ ਸਾਰੇ ਅਧਿਕਾਰ ਦੇਣਾ ਚਾਹੁੰਦੀ ਹੈ, ਜਿਸ ਨਾਲ ਸਾਡਾ ਘਰੇਲੂ ਬੀਜ ਪੈਦਾ ਕਰਨ ਵਾਲਿਆਂ ਲੋਕਾਂ ਨੂੰ ਬਹੁਤ ਹੀ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗਾ, ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਰਹਿੰਦੇ ਕੇਸਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ, ਵਾਰਸਾਂ ਨੂੰ ਸਹਾਇਤਾ ਰਾਸ਼ੀ ਅਤੇ ਨੌਕਰੀ ਜਲਦੀ ਤੋਂ ਦਿੱਤੀ ਜਾਵੇ | ਇਸ ਮੌਕੇ ਜਗਸੀਰ ਸਿੰਘ ਸੀਰਾ, ਗੁਰਨਾਮ ਸਿੰਘ ਠੀਕਰੀਵਾਲਾ, ਗੁਰਮੇਲ ਸ਼ਰਮਾ, ਦਰਸ਼ਨ ਸਿੰਘ ਉੱਗੋਕੇ, ਦਰਸ਼ਨ ਸਿੰਘ ਮਹਿਤਾ, ਨਿਰਭੈ ਸਿੰਘ ਛੀਨੀਵਾਲ, ਕੁਲਵੰਤ ਸਿੰਘ ਭਦੌੜ, ਬਾਬੂ ਸਿੰਘ ਖੁੱਡੀ ਕਲਾਂ, ਸਤਨਾਮ ਸਿੰਘ, ਜੱਗਾ ਸਿੰਘ ਬਦਰਾ, ਬਿੱਕਰ ਸਿੰਘ, ਮਨਜੀਤ ਰਾਜ, ਪੈਨਸ਼ਨਰਜ਼ ਪਾਵਰਕਾਮ ਮੋਹਨ ਸਿੰਘ, ਬਲਵੰਤ ਸਿੰਘ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਗਤਾਰ ਸਿੰਘ, ਰਘਵੀਰ ਸਿੰਘ ਆਦਿ ਹਾਜ਼ਰ ਸਨ |