22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਯੂਥ ਅਗੇਂਸਟ ਡਰੱਗਜ਼ ਮੁਹਿੰਮ 6 ਤੋਂ

ਅਜੀਤ ਡੈਸਕ 04-12-2025
ਬਰਨਾਲਾ, 3 ਦਸੰਬਰ (ਨਰਿੰਦਰ ਅਰੋੜਾ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਨਵੀਂ ਦਿਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਬਰਨਾਲਾ ਅੰਸ਼ੂਲ ਬੇਰੀ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਮੁਹਿੰਮ ਯੂਥ ਅਗੇਂਸਟ ਡਰੱਗਜ਼ 6 ਦਸੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ | ਪੈੱ੍ਰਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੀਆਂ ਸੀ.ਜੇ.ਐਮ.ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਸ੍ਰੀ ਮਦਨ ਲਾਲ ਨੇ ਦੱਸਿਆ ਇਹ ਮੁਹਿੰਮ 6 ਦਸੰਬਰ 2025 ਤੋਂ 6 ਜਨਵਰੀ 2026 ਤੱਕ ਚਲਾਈ ਜਾਵੇਗੀ ਅਤੇ ਇਸ ਮੁਹਿੰਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ, ਸ਼ਹਿਰਾਂ ਅਤੇ ਸਕੂਲਾਂ, ਕਾਲਜਾਂ ਵਿਚ ਜਾਗਰੂਕਤਾ ਕੈਂਪ ਲਗਾਏ ਜਾਣਗੇ ਅਤੇ ਵੱਖ-ਵੱਖ ਜਨਤਕ ਥਾਵਾਂ 'ਤੇ ਨੁੱਕੜ ਨਾਟਕਾਂ, ਸਾਈਕਲ ਰੈਲੀ ਅਤੇ ਵਾਕਾਥੋਨ (ਪੈਦਲ ਮਾਰਚ) ਰਾਹੀਂ ਆਮ ਜਨਤਾ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਉਕਤ ਮੁਹਿੰਮ ਤਹਿਤ ਸਕੂਲਾਂ ਵਿਚ ਪੋਸਟਰ ਮੇਕਿੰਗ, ਸਲੋਗਨ ਮੇਕਿੰਗ ਅਤੇ ਡਿਬੇਟ ਕੰਪੀਟੀਸ਼ਨ ਰੱਖੇ ਜਾਣਗੇ ਤਾਂ ਜੋ ਸਾਡੀ ਆਉਣ ਵਾਲੀ ਪੀੜੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਸਕੇ | ਇਸ ਮੁਹਿੰਮ ਦਾ ਮੁੱਖ ਉਦੇਸ਼ ਯੂਥ ਨੂੰ ਨਸ਼ੇ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਇਸ ਤੋਂ ਦੂਰ ਕਰਨਾ ਹੈ ਤਾਂ ਜੋ ਇੱਕ ਸਾਫ਼ ਸੁਥਰੇ ਸਮਾਜ ਦੀ ਸਿਰਜਣਾ ਕਰਨ ਵਿਚ ਸਹਿਯੋਗ ਕੀਤਾ ਜਾ ਸਕੇ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਹਰ ਜ਼ੋਨ ਤੋਂ ਡਟ ਕੇ ਚੋਣ ਲੜੇਗਾ-ਐਡਵੋਕੇਟ ਰਾਹੀ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਪੰਜਾਬ ਜ਼ਿਲ੍ਹਾ ਬਰਨਾਲਾ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।