22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਵਾਈ.ਐਸ. ਸਕੂਲ ਦੇ ਵਿਦਿਆਰਥੀਆਂ ਨੇ ਖੇਤੀ ਵਿਗਿਆਨ ਕੇਂਦਰ ਦਾ ਦੌਰਾ ਕੀਤਾ

ਅਜੀਤ ਡੈਸਕ 04-12-2025
ਬਰਨਾਲਾ, 3 ਦਸੰਬਰ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਖੇਤੀ ਵਿਗਿਆਨ ਕੇਂਦਰ ਹੰਡਿਆਇਆ ਦਾ ਦੌਰਾ ਕੀਤਾ | ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਤੀਬਾੜੀ ਸਬੰਧੀ ਜਾਣਕਾਰੀ ਦੇਣਾ ਸੀ | ਇਸ ਦੌਰਾਨ ਵਿਦਿਆਰਥੀਆਂ ਨੇ ਖੇਤੀਬਾੜੀ ਵਿਗਿਆਨੀਆਂ ਅਤੇ ਮਾਹਰਾਂ ਨਾਲ ਗੱਲਬਾਤ ਕੀਤੀ ਅਤੇ ਕਈ ਮਹੱਤਵਪੂਰਨ ਖੇਤਰਾਂ ਬਾਰੇ ਡੂੰਘੀ ਜਾਣਕਾਰੀ ਪ੍ਰਾਪਤ ਕੀਤੀ, ਜਿਵੇਂ ਆਧੁਨਿਕ ਖੇਤੀ ਤਕਨੀਕਾਂ ਅਤੇ ਬੀਜਾਂ ਵਿਚ ਸੁਧਾਰ, ਜੈਵਿਕ ਅਤੇ ਟਿਕਾਊ ਖੇਤੀ ਪੱਧਤੀਆਂ, ਮਿੱਟੀ ਦੀ ਜਾਂਚ, ਫ਼ਸਲ ਪੋਸ਼ਣ ਅਤੇ ਸਿੰਚਾਈ ਦੇ ਤਰੀਕੇ, ਪਸ਼ੂ ਪਾਲਣ, ਡੇਅਰੀ, ਪੋਲਟਰੀ ਅਤੇ ਮਧੂਮੱਖੀ ਪਾਲਣ, ਆਧੁਨਿਕ ਖੇਤੀਬਾੜੀ ਮਸ਼ੀਨਰੀ ਅਤੇ ਵਿਗਿਆਨਕ ਸੰਦਾਂ ਦੀ ਵਰਤੋਂ | ਪਿ੍ੰਸੀਪਲ ਸ੍ਰੀ ਮੋਹਿਤ ਜਿੰਦਲ ਨੇ ਕਿਹਾ ਕਿ ਇਸ ਤਰ੍ਹਾਂ ਦੇ ਦੌਰੇ ਨਾ ਸਿਰਫ਼ ਉਨ੍ਹਾਂ ਦੀ ਅਕਾਦਮਿਕ ਸਮਝ ਮਜ਼ਬੂਤ ਕਰਦੇ ਹਨ ਸਗੋਂ ਜਿਗਿਆਸਾ, ਜ਼ਿੰਮੇਵਾਰੀ ਅਤੇ ਨਵਚੇਤਨਾ ਦੇ ਬੀਜ ਵੀ ਬੀਜਦੇ ਹਨ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਐਸ.ਡੀ. ਪਬਲਿਕ ਸਕੂਲ ਕੱਟੂ ਵਿਖੇ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਕੱਲ੍ਹ ਅਗਲੀ ਖ਼ਬਰ ਟਰਾਈਡੈਂਟ ਮੁਫ਼ਤ ਮੈਗਾ ਮੈਡੀਕਲ ਕੈਂਪ ਦਾ ਛੇਵਾਂ ਤੇ ਆਖਰੀ ਪੜ੍ਹਾਅ ਹੋਇਆ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।