22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਐਸ.ਡੀ. ਪਬਲਿਕ ਸਕੂਲ ਕੱਟੂ ਵਿਖੇ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਕੱਲ੍ਹ

ਅਜੀਤ ਡੈਸਕ 04-12-2025
ਧਨੌਲਾ, 3 ਦਸੰਬਰ (ਜਤਿੰਦਰ ਸਿੰਘ ਧਨੌਲਾ)-ਵਿਸ਼ਵ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ ਵਲੋਂ ਐਸ.ਬੀ.ਆਈ. ਕਾਰਡਜ਼ ਐਂਡ ਪੇਮੈਂਟ ਸਰਵਿਸਿਜ਼ ਲਿਮਟਿਡ ਦੇ ਸਹਿਯੋਗ ਨਾਲ 5 ਦਸੰਬਰ ਨੂੰ ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਰੋਡ ਕੱਟੂ ਵਿਖੇ ਮੁਫ਼ਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ | ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਕੈਂਸਰ ਦੇ ਲੱਛਣਾਂ, ਬਚਾਅ ਅਤੇ ਸ਼ੁਰੂਆਤੀ ਜਾਂਚ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ, ਤਾਂ ਜੋ ਸਮੇਂ ਸਿਰ ਬਿਮਾਰੀ ਦੀ ਪਛਾਣ ਹੋ ਸਕੇ | ਕੈਂਪ ਵਿਚ ਹੇਠ ਲਿਖੀਆਂ ਮੁਫ਼ਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ | ਕੈਂਸਰ ਅਵੇਅਰਨੈੱਸ ਲੀਫਲੈੱਟ ਅਤੇ ਭਾਸ਼ਣ, ਸ਼ੂਗਰ ਅਤੇ ਬੀ.ਪੀ. ਚੈੱਕਅਪ, ਡਾਕਟਰੀ ਜਾਂਚ ਅਤੇ ਸਲਾਹ, ਅÏਰਤਾਂ ਦੀ ਛਾਤੀ ਲਈ ਮੈਮੋਗ੍ਰਾਫੀ ਟੈਸਟ, ਅÏਰਤਾਂ ਦੀ ਬੱਚੇਦਾਨੀ ਲਈ ਪੈਪ-ਸਮੇਅਰ ਟੈਸਟ, ਬੰਦਿਆਂ ਦੇ ਗਦੂਦਾਂ ਦੀ ਜਾਂਚ ਲਈ ਪੀ.ਐਸ. ਏ ਟੈਸਟ, ਬਲੱਡ ਕੈਂਸਰ ਦੀ ਜਾਂਚ ਲਈ ਟੈਸਟ, ਮੂੰਹ ਅਤੇ ਗਲੇ ਦੀ ਜਾਂਚ, ਹੱਡੀਆਂ ਦੀ ਜਾਂਚ ਲਈ ਟੈਸਟ, ਜਨਰਲ ਦਵਾਈਆਂ, ਕੈਂਸਰ ਮਰੀਜ਼ਾਂ ਨੂੰ ਸਹੀ ਸਲਾਹ ਕੈਂਪ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਚੱਲੇਗਾ | ਪੂਰੀ ਤਰ੍ਹਾਂ ਮੁਫ਼ਤ ਸੇਵਾਵਾਂ ਪ੍ਰਾਪਤ ਕਰਨ ਲਈ ਲੋਕਾਂ ਨੂੰ ਵੱਡੀ ਗਿਣਤੀ ਵਿਚ ਸ਼ਮੂਲੀਅਤ ਹੋਣ ਦੀ ਅਪੀਲ ਕੀਤੀ ਗਈ ਹੈ | 'ਵਿਸ਼ਵ ਕੈਂਸਰ ਕੇਅਰ' ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੈਂਸਰ ਤੋਂ ਬਚਾਅ, ਜਾਗਰੂਕਤਾ ਅਤੇ ਸ਼ੁਰੂਆਤ ਸਮੇਂ ਜਾਂਚ ਨਾਲ ਹੀ ਸੰਭਵ ਹੈ |
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਵਲੋਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਵੀ ਦਰਬਾਰ ਅਗਲੀ ਖ਼ਬਰ ਵਾਈ.ਐਸ. ਸਕੂਲ ਦੇ ਵਿਦਿਆਰਥੀਆਂ ਨੇ ਖੇਤੀ ਵਿਗਿਆਨ ਕੇਂਦਰ ਦਾ ਦੌਰਾ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।