22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬਲਾਕ ਸੰਮਤੀ ਜੰਗੀਆਣਾ ਤੋਂ ਕਾਂਗਰਸ ਨੇ ਸਵਰਨ ਸਿੰਘ ਨੂੰ ਉਮੀਦਵਾਰ ਬਣਾਇਆ <br/>

ਬਲਾਕ ਪ੍ਰਧਾਨ ਗੁਰਤੇਜ ਸਿੰਘ ਸੰਧੂ ਬਲਾਕ ਸੰਮਤੀ ਜੰਗੀਆਣਾ ਸਵਰਨ ਸਿੰਘ ਆਪਣਾ ਉਮੀਦਵਾਰ ਬਣਾਉਣ ਸਮੇਂ | ਤਸਵੀਰ : ਰਜਿੰਦਰ ਬੱਤਾ <br/> 04-12-2025
ਭਦੌੜ, 3 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਚੋਣ ਕਮਿਸ਼ਨਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਪੰਚਾਇਤ ਸੰਮਤੀ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਵੱਖ-ਵੱਖ ਪਾਰਟੀਆਂ ਦੇ ਵਲੋਂ ਆਪਣੇ ਉਮੀਦਵਾਰ ਐਲਾਨਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਸੰਧੂ ਨੈਣੇਵਾਲ ਵਲੋਂ ਬਲਾਕ ਸੰਮਤੀ ਜੰਗੀਆਣਾ ਤੋਂ ਪਾਰਟੀ ਦੇ ਆਗੂ ਸਵਰਨ ਸਿੰਘ ਆਪਣਾ ਉਮੀਦਵਾਰ ਬਣਾਇਆ ਗਿਆ ਹੈ | ਪ੍ਰਧਾਨ ਗੁਰਤੇਜ ਸਿੰਘ ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਬਲਾਕ ਸ਼ਹਿਣਾ ਅੰਦਰ ਪੂਰੇ ਜੋਸ਼ ਨਾਲ ਚੋਣਾਂ ਲੜ ਰਹੀ ਹੈ ਕਿਉਂਕਿ ਸਰਕਾਰ ਦੇ ਸਤਾਏ ਲੋਕ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ ਜਿਸ ਕਰ ਕੇ ਪਾਰਟੀ ਉਮੀਦਵਾਰ ਆਪਣੀ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਸ ਸਮੇਂ ਸਾਬਕਾ ਚੇਅਰਮੈਨ ਰਸ਼ਭਿੰਦਰ ਸ਼ਰਮਾ, ਸਾਬਕਾ ਸਰਪੰਚ ਜਗਤਾਰ ਸਿੰਘ, ਨਿਰਮਲ ਸਿੰਘ ਭਦੌੜੀਆ, ਕਰਮਜੀਤ ਸਿੰਘ ਨੰਬਰਦਾਰ, ਸਿੱਧੂ ਸਿੰਘ, ਭਜਨ ਸਿੰਘ ਸਾਬਕਾ ਪੰਚ, ਸ਼ਿੰਦਰ ਸਿੰਘ, ਸਤਪਾਲ ਸਿੰਘ ਅਤੇ ਜਗਸੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਾਂਗਰਸ ਨੇ ਬਲਾਕ ਸੰਮਤੀ ਜ਼ੋਨ ਗਹਿਲ ਤੋਂ ਗੋਰਖਾ ਸਿੰਘ ਨਰਾਇਣਗੜ੍ਹ ਸੋਹੀਆਂ ਨੂੰ ਬਣਾਇਆ ਉਮੀਦਵਾਰ ਅਗਲੀ ਖ਼ਬਰ ਬੇਟੀ ਰਾਧਿਕਾ ਜਿੰਦਲ ਦੀ ਬੇਵਕਤੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।