ਟੱਲੇਵਾਲ, 3 ਦਸੰਬਰ (ਸੋਨੀ ਚੀਮਾ)-ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ, ਕਿ ਸੱਤਾਧਾਰੀ ਪਾਰਟੀ ਨੂੰ ਆ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਸਰਕਾਰ ਦੀ ਕਾਰਗੁਜ਼ਾਰੀ ਸਬੰਧੀ ਸ਼ੀਸ਼ਾ ਦਿਖਾਇਆ ਜਾਵੇ | ਇਹ ਸ਼ਬਦ ਪਰਮਿੰਦਰ ਸਿੰਘ ਸੰਮੀ ਠੱੁਲੀਵਾਲ ਬਲਾਕ ਪ੍ਰਧਾਨ ਅਤੇ ਗੁਰਮੇਲ ਸਿੰਘ ਮੌੜ ਸੀਨੀਅਰ ਕਾਂਗਰਸੀ ਆਗੂ ਨੇ ਪਿੰਡ ਨਰੈਣਗੜ੍ਹ ਸੋਹੀਆਂ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਉਪਰੰਤ ਆਖੇ | ਉਨ੍ਹਾਂ ਕਿਹਾ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਸ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਵਿਚ ਇਕਜੁੱਟਤਾ ਨਾਲ ਚੋਣਾਂ ਲੜ ਕੇ ਸਮੁੱਚੀਆਂ ਸੀਟਾਂ 'ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਉਕਤ ਆਗੂਆਂ ਵਲੋਂ ਬਲਾਕ ਸੰਮਤੀ ਜ਼ੋਨ ਗਹਿਲ ਜਨਰਲ ਤੋਂ ਗੋਰਖਾ ਸਿੰਘ ਨਰਾਇਣਗੜ੍ਹ ਸੋਹੀਆਂ ਨੂੰ ਉਮੀਦਵਾਰ ਵੀ ਐਲਾਨਿਆ ਗਿਆ | ਇਸ ਮੌਕੇ ਸਿੰਦਾ ਸਿੰਘ ਗਹਿਲ, ਬਲਜੀਤ ਸਿੰਘ, ਜਸ਼ਨਦੀਪ ਸਿੰਘ, ਕਾਕਾ ਸਿੰਘ, ਜਸਪਾਲ ਸਿੰਘ ਫ਼ੌਜੀ ਆਦਿ ਤੋਂ ਇਲਾਵਾ ਹੋਰ ਵੀ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |