06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ <br/>

ਅਜੀਤ ਡੈਸਕ 07-12-2025
ਅਮਰਗੜ੍ਹ, 6 ਦਸੰਬਰ (ਪਵਿੱਤਰ ਸਿੰਘ)-ਥਾਣਾ ਪੁਲਿਸ ਅਮਰਗੜ੍ਹ ਵਲੋਂ ਇੱਕ ਵਿਅਕਤੀ ਨੂੰ 100 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਾਗਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਸਾਡੀ ਪੁਲਿਸ ਪਾਰਟੀ ਜਦੋਂ ਸਥਾਨਕ ਚੋਂਦਾ ਮੋੜ ਨੇੜੇ ਪਹੁੰਚੀ ਤਾਂ ਮੁਖਬਰ ਦੀ ਇਤਲਾਹ ਮਿਲਣ ਤੇ ਪੁੱਡਾ ਕਲੋਨੀ ਅਮਰਗੜ੍ਹ ਦੇ ਅੰਦਰ ਪਾਣੀ ਵਾਲੀ ਟੈਂਕੀ ਦੇ ਨੇੜਿਉਂ ਗਗਨਦੀਪ ਸਿੰਘ ਉਰਫ਼ ਗੱਗੂ ਪੁੱਤਰ ਜੋਰਾ ਸਿੰਘ ਵਾਸੀ ਰਹਿਮਤ ਗੜ੍ਹ ਨੂੰ ਗਿ੍ਫ਼ਤਾਰ ਕਰ ਕੇ ਉਸ ਕੋਲੋਂ 100 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਬਿਜਲੀ ਸੋਧ ਬਿੱਲ ਦੇ ਖ਼ਿਲਾਫ਼ ਮਹਿਲ ਕਲਾਂ ਰੋਸ ਪ੍ਰਦਰਸ਼ਨ ਲਈ ਤਿਆਰੀਆਂ ਮੁਕੰਮਲ-ਜੱਜ ਸਿੰਘ ਗਹਿਲ <br/> ਅਗਲੀ ਖ਼ਬਰ ਬਾਬਾ ਸਾਹਿਬ ਦੇ ਪ੍ਰੀ ਨਿਰਵਾਣ ਦਿਵਸ 'ਤੇ ਬੁੱਤ 'ਤੇ ਫ਼ੁੱਲ ਮਾਲਾਵਾਂ ਕੀਤੀਆਂ ਅਰਪਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।