06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਪੀ.ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਕਾਬੂ <br/>

ਅਜੀਤ ਡੈਸਕ 07-12-2025
ਬਰਨਾਲਾ, 6 ਦਸੰਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਰਣ ਸਿੰਘ ਨੇ ਦੱਸਿਆ ਕਿ ਥਾਣਾ ਬਰਨਾਲਾ ਵਲੋਂ ਮਿਤੀ 13 ਜਨਵਰੀ 2020 ਵਿਚ ਇਕ ਮਾਮਲਾ ਗੁਰਪ੍ਰੀਤ ਸਿੰਘ ਪੱੁਤਰ ਮਾਨ ਸਿੰਘ ਵਾਸੀ ਸ਼ੇਰਪੁਰ ਵਗ਼ੈਰਾ ਖ਼ਿਲਾਫ਼ ਦਰਜ ਕੀਤਾ ਸੀ | ਮਾਨਯੋਗ ਅਦਾਲਤ ਦੀ ਸੁਣਵਾਈ ਦੌਰਾਨ ਮੁਲਜ਼ਮ ਲਗਾਤਾਰ ਗੈਰ ਹਾਜ਼ਰ ਰਿਹਾ | ਜਿਸ 'ਤੇ ਅਦਾਲਤ ਨੇ 12 ਮਈ 2025 ਨੂੰ ਭਗੌੜਾ ਕਰਾਰ ਦੇ ਦਿੱਤਾ | ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਹਸਬ ਜ਼ਾਬਤਾ ਗਿ੍ਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਤਾਂ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾ ਦਿੱਤਾ | ਇਸ ਮੌਕੇ ਹੌਲਦਾਰ ਹਰਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਸੁਧਾਰ ਟਰੱਸਟ ਵਲੋਂ ਬਿਨਾਂ ਵਸੋਂ ਵਾਲੀ ਕਾਲੋਨੀ ਉੱਪਰ ਇਕ ਵਾਰ ਫ਼ਿਰ ਕਰੋੜਾਂ ਰੁਪਏ ਖ਼ਰਚਣ ਦੀ ਤਿਆਰੀ <br/> ਅਗਲੀ ਖ਼ਬਰ ਸਾਨੂੰ ਹਮੇਸ਼ਾ ਬਜ਼ੁਰਗਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ-ਬੀ.ਕੇ. ਭੈਣ ਊਸ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।