06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਮਹਿਲ ਕਲਾਂ ਬਲਾਕ ਦੇ 23 ਜ਼ੋਨਾਂ 'ਚ ਹੋਵੇਗਾ ਮੁਕਾਬਲਾ, ਦੋ ਜ਼ੋਨਾਂ ਤੋਂ ਉਮੀਦਵਾਰ ਬਿਨਾਂ ਮੁਕਾਬਲੇ ਜੇਤੂ <br/>

ਅਜੀਤ ਡੈਸਕ 07-12-2025
ਮਹਿਲ ਕਲਾਂ, 6 ਦਸੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 2025 ਲਈ ਨਾਮਜ਼ਦਗੀਆਂ ਵਾਪਸ ਲੈਣ ਦੇ ਆਖ਼ਰੀ ਦਿਨ, ਮਹਿਲ ਕਲਾਂ ਵਿਖੇ ਰਿਟਰਨਿੰਗ ਅਧਿਕਾਰੀ ਦਫ਼ਤਰ ਵਿਚ ਹੋਈ ਕਾਰਵਾਈ ਤੋਂ ਬਾਅਦ ਚੋਣ ਤਸਵੀਰ ਪੂਰੀ ਤਰ੍ਹਾਂ ਸਪਸ਼ਟ ਹੋ ਗਈ ਹੈ, ਜਿਸ ਅਨੁਸਾਰ ਹੁਣ 25 ਵਿਚੋਂ 23 ਜ਼ੋਨਾਂ ਵਿਚ ਸਖ਼ਤ ਮੁਕਾਬਲਾ ਦੇਖਣ ਨੂੰ ਮਿਲੇਗਾ, ਜਦਕਿ ਦੋ ਜ਼ੋਨਾਂ ਤੋਂ ਉਮੀਦਵਾਰ ਬਿਨਾਂ ਮੁਕਾਬਲੇ ਹੀ ਜੇਤੂ ਐਲਾਨੇ ਗਏ ਹਨ | ਜ਼ੋਨ ਨੰਬਰ 7 ਗਹਿਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ ਕਾਂਗਰਸ ਦੇ ਗੋਰਖਾ ਸਿੰਘ ਨਿਰਵਿਰੋਧ ਜੇਤੂ ਬਣੇ ਹਨ, ਇਸੇ ਤਰ੍ਹਾਂ ਜ਼ੋਨ ਨੰਬਰ 15 ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਰਛਪਾਲ ਸਿੰਘ ਬੱਟੀ ਇਕਲੌਤੇ ਉਮੀਦਵਾਰ ਰਹਿ ਜਾਣ ਕਾਰਨ ਬਿਨਾਂ ਮੁਕਾਬਲੇ ਚੁਣੇ ਗਏ ਹਨ | ਹੁਣ ਚੋਣ ਮੈਦਾਨ ਵਿਚ ਕੁੱਲ 68 ਉਮੀਦਵਾਰ ਬਾਕੀ ਹਨ ਜਿਨ੍ਹਾਂ ਵਿਚ ਆਮ ਆਦਮੀ ਪਾਰਟੀ (ਆਪ) ਦੇ 23, ਕਾਂਗਰਸ ਦੇ 19, ਸ਼੍ਰੋਮਣੀ ਅਕਾਲੀ ਦਲ ਦੇ 13, ਭਾਜਪਾ (ਬੀਜੇਪੀ) ਦੇ 4, ਬਹੁਜਨ ਸਮਾਜ ਪਾਰਟੀ (ਬਸਪਾ) ਦੇ 2 ਅਤੇ 7 ਆਜ਼ਾਦ ਉਮੀਦਵਾਰ ਸ਼ਾਮਲ ਹਨ | ਚੋਣ ਲੜ ਰਹੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਗਏ ਹਨ |

ਪਿਛਲੀ ਖ਼ਬਰ ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ ਨੇ ਕੀਤੀ ਬਸਪਾ 'ਚ ਘਰ ਵਾਪਸੀ ਅਗਲੀ ਖ਼ਬਰ ਭਾਕਿਯੂ ਡਕੌਂਦਾ ਨੇ ਬਿਜਲੀ ਬਿੱਲ ਤੇ ਸੀਡ ਬਿੱਲ ਵਿਰੁੱਧ ਕਮਰ ਕਸੀ-ਬਲਾਕ ਪ੍ਰਧਾਨ ਸ਼ਹਿਣਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।