07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਜ਼ੋਨ ਗਹਿਲ ਤੋਂ ਕਾਂਗਰਸ ਦੇ ਉਮੀਦਵਾਰ ਗੋਰਖਾ ਸਿੰਘ ਬਿਨਾਂ ਮੁਕਾਬਲੇ ਚੁਣੇ ਮੈਂਬਰ ਪੰਚਾਇਤ ਸੰਮਤੀ <br/>

ਮਹਿਲ ਕਲਾਂ ਵਿਖੇ ਬਿਨਾਂ ਮੁਕਾਬਲਾ ਜੇਤੂ ਐਲਾਨੇ ਬਲਾਕ ਸੰਮਤੀ ਮੈਂਬਰ ਗੋਰਖਾ ਸਿੰਘ ਨੂੰ ਸਰਟੀਫ਼ਿਕੇਟ ਦਿੰਦੇ ਹੋਏ ਰਿਟਰਨਿੰਗ ਅਫ਼ਸਰ ਬੇਅੰਤ ਸਿੰਘ ਸਿੱਧੂ | ਨਾਲ ਬਲਾਕ ਪ੍ਰਧਾਨ ਸ਼ੰਮੀ ਠੁੱਲੀਵਾਲ ਆਦਿ ਆਗੂ | ਤਸਵੀਰ:ਅਵਤਾਰ ਸਿੰਘ ਅਣਖੀ <br/> 07-12-2025
ਮਹਿਲ ਕਲਾਂ/ਟੱਲੇਵਾਲ, 6 ਦਸੰਬਰ (ਅਵਤਾਰ ਸਿੰਘ ਅਣਖੀ, ਸੋਨੀ ਚੀਮਾ)-ਬਲਾਕ ਸੰਮਤੀ ਮਹਿਲ ਕਲਾਂ ਦੇ ਜ਼ੋਨ ਨੰਬਰ 7 ਗਹਿਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੋਰਖਾ ਸਿੰਘ ਨਰਾਇਣਗੜ੍ਹ ਸੋਹੀਆਂ ਬਿਨਾਂ ਮੁਕਾਬਲੇ ਜੇਤੂ ਐਲਾਨੇ ਗਏ | ਜਾਣਕਾਰੀ ਅਨੁਸਾਰ ਉਨ੍ਹਾਂ ਦੇ ਮੁਕਾਬਲੇ ਖੜ੍ਹੇ ਸਾਬਕਾ ਸਰਪੰਚ ਨਿਸ਼ਾਨ ਸਿੰਘ ਭੋਲਾ ਗਹਿਲ ਵਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਜਾਣ ਉਪਰੰਤ ਰਿਟਰਨਿੰਗ ਅਧਿਕਾਰੀ ਐੱਸ.ਡੀ.ਐੱਮ. ਮਹਿਲ ਕਲਾਂ ਬੇਅੰਤ ਸਿੰਘ ਸਿੱਧੂ ਨੇ ਗੋਰਖਾ ਸਿੰਘ ਸੋਹੀਆਂ ਨੂੰ ਜੇਤੂ ਐਲਾਨ ਕੇ ਅਧਿਕਾਰਕ ਤੌਰ 'ਤੇ ਜਿੱਤ ਦਾ ਸਰਟੀਫਿਕੇਟ ਸੌਂਪਿਆ | ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ, ਸਾਉਣ ਸਿੰਘ ਗਹਿਲ, ਜ਼ਿਲ੍ਹਾ ਸੈਕਟਰੀ ਡਾ: ਬਲਵੰਤ ਰਾਏ ਸ਼ਰਮਾ, ਜ਼ਿਲ੍ਹਾ ਚੇਅਰਮੈਨ ਐੱਸ.ਸੀ ਡਿਪਾਰਟਮੈਂਟ ਜਸਮੇਲ ਸਿੰਘ ਡੇਅਰੀ ਵਾਲਾ ਨੇ ਗੋਰਖਾ ਸਿੰਘ ਨੂੰ ਬਿਨਾਂ ਮੁਕਾਬਲੇ ਜਿੱਤ 'ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਕਾਂਗਰਸ ਪਾਰਟੀ ਦੀ ਲੋਕਪਿ੍ਯਤਾ ਅਤੇ ਨੀਤੀਆਂ 'ਤੇ ਲੋਕਾਂ ਦੇ ਭਰੋਸੇ ਨੂੰ ਦਰਸਾਉਂਦੀ ਹੈ | ਇਸੇ ਦੌਰਾਨ ਜ਼ਿਲ੍ਹਾ ਪ੍ਰਧਾਨ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਵੀ ਨਵੇਂ ਚੁਣੇ ਬਲਾਕ ਸੰਮਤੀ ਮੈਂਬਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਵਿੱਖ ਕਾਂਗਰਸ ਪਾਰਟੀ ਲਈ ਹੋਰ ਕਾਮਯਾਬੀ ਵਾਲਾ ਹੋਵੇਗਾ | ਇਸ ਮੌਕੇ ਕਾਂਗਰਸ ਦੇ ਆਗੂਆਂ, ਵਰਕਰਾਂ ਨੇ ਜਿੱਤ ਦੀ ਖ਼ੁਸ਼ੀ 'ਚ ਮਿਠਾਈਆਂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ |

ਪਿਛਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਬਰਨਾਲਾ ਦੀ ਹੋਈ ਮੀਟਿੰਗ ਅਗਲੀ ਖ਼ਬਰ ਕਾਂਗਰਸੀ ਉਮੀਦਵਾਰ ਰਸ਼ਪਾਲ ਕੌਰ ਧਾਲੀਵਾਲ ਦੇ ਹੱਕ ਵਿਚ ਕੀਤੀਆਂ ਨੁੱਕੜ ਮੀਟਿੰਗਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।