07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਭਾਈ ਵੀਰ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ <br/>

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਸਟਾਫ਼ ਨੂੰ ਕਿਤਾਬਾਂ ਭੇਟ ਕਰਨ ਸਮੇਂ ਸਤਨਾਮ ਸਿੰਘ | ਤਸਵੀਰ : ਤਰਸੇਮ ਸਿੰਘ ਗਹਿਲ <br/> 07-12-2025
ਮਹਿਲ ਕਲਾਂ, 6 ਦਸੰਬਰ (ਤਰਸੇਮ ਸਿੰਘ ਗਹਿਲ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਭਾਈ ਵੀਰ ਸਿੰਘ ਦਾ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਮੁੱਖ ਬੁਲਾਰੇ ਵਜੋਂ ਪਹੁੰਚੇ ਸਤਨਾਮ ਸਿੰਘ ਸਲ੍ਹੋਪੁਰੀ ਨੇ ਭਾਈ ਵੀਰ ਸਿੰਘ ਦੇ ਜੀਵਨ ਸਬੰਧੀ ਦੱਸਦਿਆਂ ਕਿਹਾ ਕਿ ਭਾਈ ਵੀਰ ਸਿੰਘ ਕੁਦਰਤ ਦੇ ਪੁਜਾਰੀ, ਅਧਿਆਤਮਕ ਸੰਤ ਕਵੀ ਅਤੇ ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਸਨ, ਉਨ੍ਹਾਂ ਨੂੰ ਪਦਮ ਵਿਭੂਸਨ ਐਵਾਰਡ ਨਾਲ ਸਨਮਾਨਿਤ ਵੀ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਭਾਈ ਵੀਰ ਸਿੰਘ ਨੇ ਤੀਜੀ ਜਮਾਤ ਪੜ੍ਹਦਿਆਂ ਪਹਿਲੇ ਸਹਿਜ ਪਾਠ ਦੀ ਸੰਪੂਰਨਤਾ ਕਰ ਲਈ ਸੀ | ਇਸ ਤੋਂ ਪ੍ਰੇਰਨਾ ਲੈਂਦਿਆਂ ਸਤਨਾਮ ਸਿੰਘ ਨੇ 100 ਸਹਿਜ ਪਾਠ ਕਰਨ ਲਈ ਤਿਆਰ ਹਨ ਅਤੇ ਇਸ ਤੋਂ ਇਲਾਵਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਬਾਣੀ ਸਬੰਧੀ ਸਟੀਕ ਸੁੰਦਰ ਲਿਖਾਈ ਮੁਕਾਬਲੇ ਵਿਚ, 46 ਮੂਲ ਮੰਤਰ ਅਤੇ 50 ਵਾਹਿਗੁਰੂ ਲਿਖਣ ਅਭਿਆਸ ਵਿਚ ਭਾਗ ਲੈਣਗੇ | ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਬਿਰਤਾਂਤ ਦੀ ਰੰਗੀਨ ਤਸਵੀਰਾਂ ਵਾਲੀ ਪੁਸਤਕ ਸਾਰੇ ਵਿਦਿਆਰਥੀਆਂ ਨੂੰ ਭੇਟ ਕੀਤੀ ਗਈ | ਵਿਦਿਆਰਥੀਆਂ ਨੇ ਡਟ ਕੇ ਪੜ੍ਹਾਈ ਕਰਨ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ |

ਪਿਛਲੀ ਖ਼ਬਰ ਤਪਾ ਤੋਂ ਸ੍ਰੀ ਸਾਲਾਸਰ ਧਾਮ ਤੇ ਖਾਟੂ ਸ਼ਿਆਮ ਦਰਸ਼ਨਾਂ ਲਈ ਸ਼ਰਧਾਲੂਆਂ ਦੀ 17ਵੀਂ ਬੱਸ ਯਾਤਰਾ ਰਵਾਨਾ <br/> ਅਗਲੀ ਖ਼ਬਰ ਮੰਦਰ ਬੀਬੜੀਆ ਮਾਈਆਂ ਦੀ ਕਾਰ ਸੇਵਾ ਲਈ ਦਿੱਲੀ ਦੀ ਸੰਗਤ ਵਲੋਂ ਕੀਤਾ ਦਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।