08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਤਪਾ ਤੋਂ ਸ੍ਰੀ ਸਾਲਾਸਰ ਧਾਮ ਤੇ ਖਾਟੂ ਸ਼ਿਆਮ ਦਰਸ਼ਨਾਂ ਲਈ ਸ਼ਰਧਾਲੂਆਂ ਦੀ 17ਵੀਂ ਬੱਸ ਯਾਤਰਾ ਰਵਾਨਾ <br/>

ਬੱਸ ਦੇ ਰਵਾਨਾ ਹੋਣ ਮੌਕੇ ਮੰਡਲ ਦੇ ਸਮੂਹ ਮੈਂਬਰ ਨਾਲ ਸ਼ਰਧਾਲੂ | ਤਸਵੀਰ : ਪ੍ਰਵੀਨ ਗਰਗ <br/> 07-12-2025
ਤਪਾ ਮੰਡੀ, 6 ਦਸੰਬਰ (ਪ੍ਰਵੀਨ ਗਰਗ)-ਸ੍ਰੀ ਬਾਲਾ ਜੀ ਪ੍ਰਚਾਰ ਮੰਡਲ ਵਲੋਂ ਸ਼ਰਧਾਲੂਆਂ ਦੀ ਇਕ ਬੱਸ ਸ੍ਰੀ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਲਿਜਾਈ ਗਈ | ਬੱਸ ਦੇ ਰਵਾਨਾ ਹੋਣ ਤੋਂ ਪਹਿਲਾਂ ਸਮੂਹ ਸ਼ਰਧਾਲੂਆਂ ਨੇ ਸ੍ਰੀ ਹਨੂਮਾਨ ਚਾਲੀਸਾ ਦੇ ਪਾਠ ਕੀਤੇ | ਉਪਰੰਤ ਗੱਲਬਾਤ ਦੌਰਾਨ ਮੰਡਲ ਪ੍ਰਬੰਧਕਾਂ ਅਸ਼ੋਕ ਕੁਮਾਰ ਸ਼ਹਿਣਾ, ਕੇਵਲ ਕਿ੍ਸ਼ਨ ਮਿੱਤਲ ਅਤੇ ਪ੍ਰਮੋਦ ਸੁਨਾਮੀਆ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਉਨ੍ਹਾਂ ਵਲੋਂ ਸ੍ਰੀ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਦੇ ਦਰਸ਼ਨਾਂ ਸ਼ਰਧਾਲੂਆਂ ਦੀ 17ਵੀਂ ਬੱਸ ਲਿਜਾਈ ਜਾ ਰਹੀ ਹੈ | ਜਿੱਥੇ ਸ਼ਰਧਾਲੂ ਸ੍ਰੀ ਬਾਲਾ ਜੀ ਮੰਦਰ ਅਤੇ ਖਾਟੂ ਸ਼ਿਆਮ ਮੰਦਰ ਵਿਖੇ ਨਤਮਸਤਕ ਹੋ ਕੇ ਇਲਾਕੇ ਦੀ ਸੁੱਖ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕਰਨਗੇ | ਇਸ ਯਾਤਰਾ ਦੌਰਾਨ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ |

ਪਿਛਲੀ ਖ਼ਬਰ ਨਸ਼ਾ ਮੁਕਤੀ ਮੋਰਚਾ ਦੇ ਸੰਗਠਨ ਵਿਚ ਮਾਲਵਾ ਵੈਸਟ ਜ਼ੋਨ ਦਾ ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਨੂੰ ਵਾਈਸ ਕੋਆਰਡੀਨੇਟਰ ਕੀ... ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਭਾਈ ਵੀਰ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।