08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਨਸ਼ਾ ਮੁਕਤੀ ਮੋਰਚਾ ਦੇ ਸੰਗਠਨ ਵਿਚ ਮਾਲਵਾ ਵੈਸਟ ਜ਼ੋਨ ਦਾ ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਨੂੰ ਵਾਈਸ ਕੋਆਰਡੀਨੇਟਰ ਕੀਤਾ ਨਿਯੁਕਤ

ਅਜੀਤ ਡੈਸਕ 07-12-2025
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਸੀਨੀਅਰ ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਢਿੱਲਵਾਂ ਨੂੰ ਨਸ਼ਾ ਮੁਕਤੀ ਮੋਰਚਾ ਦੇ ਸੰਗਠਨ ਵਿਚ ਮਾਲਵਾ ਵੈਸਟ ਜ਼ੋਨ ਦਾ ਵਾਈਸ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਢਿਲਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਸੂਬਾ ਪ੍ਰਧਾਨ ਵਲੋਂ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਅਦਾ ਕਰਾਂਗਾ ਅਤੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਾਂਗਾ | ਉਨ੍ਹਾਂ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਗਿਆ | ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਹੋਰ ਸੀਨੀਅਰ ਆਗੂਆਂ ਵਲੋਂ ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਨੂੰ ਮੁਬਾਰਕਬਾਦ ਦਿੱਤੀ |

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਪਿੰਡ ਚੀਮਾ ਸਮੇਤ ਕਈ ਪਿੰਡਾਂ ਵਿਚ ਕੀਤੀਆਂ ਮੀਟਿੰਗਾਂ <br/> ਅਗਲੀ ਖ਼ਬਰ ਤਪਾ ਤੋਂ ਸ੍ਰੀ ਸਾਲਾਸਰ ਧਾਮ ਤੇ ਖਾਟੂ ਸ਼ਿਆਮ ਦਰਸ਼ਨਾਂ ਲਈ ਸ਼ਰਧਾਲੂਆਂ ਦੀ 17ਵੀਂ ਬੱਸ ਯਾਤਰਾ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।