26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਰਸ਼ਪਾਲ ਕੌਰ ਤੇ ਬਲਾਕ ਸੰਮਤੀ ਉਮੀਦਵਾਰ ਸਵਰਨ ਸਿੰਘ ਦੇ ਹੱਕ ਵਿਚ ਕੀਤਾ ਪ੍ਰਚਾਰ <br/>

ਅਜੀਤ ਡੈਸਕ 08-12-2025
ਭਦੌੜ, 7 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਜ਼ਿਲ੍ਹਾ ਪ੍ਰੀਸ਼ਦ ਜੋਨ ਸ਼ਹਿਣਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਰਸ਼ਪਾਲ ਕੌਰ ਅਤੇ ਬਲਾਕ ਸੰਮਤੀ ਚੋਣ ਜੰਗੀਆਣਾ ਤੋਂ ਉਮੀਦਵਾਰ ਸਵਰਨ ਸਿੰਘ ਦੇ ਹੱਕ ਵਿਚ ਪਿੰਡ ਜੰਗੀਆਣਾ, ਵਿਖੇ ਸਾਬਕਾ ਸਰਪੰਚ ਜਗਤਾਰ ਸਿੰਘ ਗ੍ਰਹਿ ਵਿਖੇ ਮੀਟਿੰਗ ਕਰ ਕੇ ਉਮੀਦਵਾਰਾਂ ਹੱਕ ਵਿਚ ਪ੍ਰਚਾਰ ਕੀਤਾ | ਇਸ ਮੌਕੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਨੈਣੇਵਾਲ, ਸੂਬਾ ਕੋਆਰਡੀਨੇਟਰ ਰਾਜਵਿੰਦਰ ਸਿੰਘ ਸੀਤਲ ਨੇ ਕਿਹਾ ਕਿ ਇਸ ਵਕਤ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਗੜਦੀ ਕਾਨੂੰਨ ਵਿਵਸਥਾ ਪ੍ਰਤੀ ਗੰਭੀਰ ਨਹੀਂ ਹੈ ਰੋਜ਼ਾਨਾ ਦਿਲ ਕੰਬਾਊ ਵਾਪਰ ਰਹੀਆਂ ਘਟਨਾਵਾਂ ਕਾਰਨ ਸੂਬੇ ਦਾ ਹਰ ਵਰਗ ਦੇ ਲੋਕ ਡਰੇ ਹੋਏ ਹਨ | ਜਿਸ ਕਰ ਕੇ ਲੋਕ ਭਲੀਭਾਂਤ ਜਾਣੂ ਹੋ ਚੁੱਕੇ ਹਨ ਕਿ ਇਹ ਸਰਕਾਰ ਕਾਨੂੰਨ ਵਿਵਸਥਾ ਨਹੀਂ ਸੰਭਾਲ ਸਕਦੀ ਜਿਸ ਕਰ ਕੇ ਲੋਕ ਕਾਂਗਰਸ ਪਾਰਟੀ ਨੂੰ ਮੁੜ ਸੱਤਾ ਵਿਚ ਲਿਆਉਣ ਲਈ ਇਨ੍ਹਾਂ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਉਤਰ ਆਏ ਹਨ | ਇਸ ਸਮੇਂ ਸਾਬਕਾ ਚੇਅਰਮੈਨ ਰਸ਼ਭਿੰਦਰ ਸ਼ਰਮਾ, ਸੁਖਵਿੰਦਰ ਸਿੰਘ ਧਾਲੀਵਾਲ ਸੂਬਾ ਸੈਕਟਰੀ ਕਿਸਾਨ ਸੈੱਲ, ਪ੍ਰਗਟ ਸਿੰਘ, ਨਿਰਮਲ ਸਿੰਘ ਭਦੌੜੀਆ, ਰੌਸ਼ਨ ਲਾਲ ਸ਼ਹਿਣਾ ਸਮੇਤ ਹੋਰ ਵਿਅਕਤੀ ਹਾਜ਼ਰ ਸਨ |

ਪਿਛਲੀ ਖ਼ਬਰ ਅਮਰਗੜ੍ਹ ਥਾਣੇ ਤੋਂ ਹਵਾਲਾਤੀ ਦੇ ਫ਼ਰਾਰ ਹੋਣ ਦੀ ਚਰਚਾ, ਪੁਲਿਸ ਪ੍ਰਬੰਧਾਂ 'ਤੇ ਸਵਾਲ <br/> ਅਗਲੀ ਖ਼ਬਰ ਵਿਵੇਕ ਆਸ਼ਰਮ ਜਲਾਲ ਵਿਖੇ ਬਾਬਾ ਕਰਨੈਲ ਦਾਸ ਦੀ ਸਾਲਾਨਾ ਬਰਸੀ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।