26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਗੁਰਦੁਆਰਾ ਅਕਾਲਜੋਤ ਸਾਹਿਬ ਤਪ ਅਸਥਾਨ ਸ਼ਹੀਦਾਂ ਤੋਂ ਸਜਾਏ ਨਗਰ ਕੀਰਤਨ ਦਾ ਵੱਖ-ਵੱਖ ਪਿੰਡਾਂ ਵਿਚ ਭਰਵਾਂ ਸਵਾਗਤ <br/>

ਅਜੀਤ ਡੈਸਕ 08-12-2025
ਟੱਲੇਵਾਲ, 7 ਦਸੰਬਰ (ਸੋਨੀ ਚੀਮਾ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਪਿੰਡ ਮੱਲੀਆਂ ਦੇ ਤਪ ਅਸਥਾਨ ਸ਼ਹੀਦ ਸਿੰਘਾਂ ਗੁਰਦੁਆਰਾ ਅਕਾਲਜੋਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਵਿਸਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਦੇ ਮੱੁਖ ਸੇਵਾਦਾਰ ਬਸੰਤ ਸਿੰਘ ਦੀ ਦੇਖ ਰੇਖ ਹੇਠ ਪਿੰਡ ਮੱਲੀਆਂ ਤੋਂ ਲੈ ਕੇ ਪੱਖੋਕੇ, ਪੱਖੋ ਕੈਂਚੀਆਂ, ਉਗੋਕੇ, ਨਿੰਮਵਾਲਾ, ਸੁਖਪੁਰਾ ਅਤੇ ਢਿੱਲਵਾਂ ਆਦਿ ਪਿੰਡਾਂ ਵਿਚ ਸਜਾਇਆ ਗਿਆ | ਇਸ ਨਗਰ ਕੀਰਤਨ ਦੌਰਾਨ ਜਿੱਥੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ, ਉੱਥੇ ਢਾਡੀ ਕਵੀਸ਼ਰੀ ਜਥਿਆਂ ਨੇ ਵੀ ਇਤਿਹਾਸ ਸੁਣਾ ਸੰਗਤਾਂ ਨੂੰ ਨਿਹਾਲ ਕੀਤਾ | ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦੌਰਾਨ ਵੱਖ-ਵੱਖ ਪਿੰਡਾਂ ਵਿਚ ਭਰਵਾਂ ਸਵਾਗਤ ਕੀਤਾ ਗਿਆ, ਪੰਜ ਪਿਆਰੇ ਸਾਹਿਬਾਨ ਤੋਂ ਇਲਾਵਾ ਪ੍ਰਬੰਧਕਾਂ ਦਾ ਵੀ ਸਿਰੋਪਾਉ ਪਾ ਕੇ ਸਨਮਾਨ ਕੀਤਾ ਗਿਆ ਅਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ |

ਪਿਛਲੀ ਖ਼ਬਰ ਸ਼ਰਧਾਲੂਆਂ ਦੀ ਬੱਸ ਮਾਤਾ ਮਨਸਾ ਦੇਵੀ ਲਈ ਹੋਈ ਰਵਾਨਾ <br/> ਅਗਲੀ ਖ਼ਬਰ ਅਮਰਗੜ੍ਹ ਥਾਣੇ ਤੋਂ ਹਵਾਲਾਤੀ ਦੇ ਫ਼ਰਾਰ ਹੋਣ ਦੀ ਚਰਚਾ, ਪੁਲਿਸ ਪ੍ਰਬੰਧਾਂ 'ਤੇ ਸਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।