26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

48 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਤਿੰਨ ਕਾਬੂ, ਦੋ ਵੱਖ-ਵੱਖ ਮਾਮਲੇ ਦਰਜ <br/>

ਅਜੀਤ ਡੈਸਕ 08-12-2025
ਬਰਨਾਲਾ, 7 ਦਸੰਬਰ (ਰਾਜ ਪਨੇਸਰ)-ਬਰਨਾਲਾ ਪੁਲਿਸ ਵਲੋਂ 48 ਗ੍ਰਾਮ ਨਸ਼ੀਲਾ ਪਾਊਡਰ ਅਤੇ 170 ਰੁਪਏ ਕਰੰਸੀ ਨੋਟ ਬਰਾਮਦ ਕਰ ਕੇ ਤਿੰਨ ਜਣਿਆਂ ਖ਼ਿਲਾਫ਼ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ | ਪਹਿਲੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-2 ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਲਖਵੀਰ ਸਿੰਘ ਲਾਲੀ ਪੱੁਤਰ ਗੁਰਕ੍ਰਿਪਾਲ ਸਿੰਘ ਵਾਸੀ ਤਪਾ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਅੱਜ ਮੋਗਾ ਬਾਈਪਾਸ ਅਰਮਾਨ ਹੋਟਲ ਕੋਲ ਘੁੰਮਦਾ ਦੇਖਿਆ ਗਿਆ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 21 ਗ੍ਰਾਮ ਨਸ਼ੀਲੇ ਪਾਊਡਰ ਤੇ 170 ਰੁਪਏ ਕਰੰਸੀ ਨੋਟ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ-1 ਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਅਨੁਸਾਰ ਬੰਤੀ ਪਤਨੀ ਪੈਸਾ ਸਿੰਘ, ਸੋਨਾ ਪਤਨੀ ਵਿੱਕੀ ਸਿੰਘ ਵਾਸੀਅਨ ਬਰਨਾਲਾ ਨੂੰ ਦੁਸਹਿਰਾ ਗਰਾਊਾਡ ਨਜ਼ਦੀਕ 27 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਰਜਿੰਦਰ ਸਿੰਘ ਰਿੰਕੂ ਦੇ ਹੱਕ ਵਿਚ ਨਰਾਇਣਗੜ੍ਹ ਸੋਹੀਆਂ ਵਿਖੇ ਚੋਣ ਪ੍ਰਚਾਰ ਨੂੰ ਭਰਵਾਂ ਹੁੰਗਾਰਾ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਲਾਵਾਰਸ ਜਾਨਵਰਾਂ ਦੀ ਸੰਭਾਲ ਸੰਬੰਧੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।