28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਬਲਾਕ ਸੰਮਤੀ ਉਮੀਦਵਾਰ ਕੁਲਵਿੰਦਰ ਦੀਪ ਕੌਰ ਲਧਰੋਈਆ ਨੇ ਚੋਣ ਸਰਗਰਮੀਆਂ ਕੀਤੀਆਂ ਤੇਜ਼ <br/>

ਅਜੀਤ ਡੈਸਕ 08-12-2025
ਭਦੌੜ, 7 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਸਬੰਧ ਵਿਚ ਬਲਾਕ ਸੰਮਤੀ ਜ਼ੋਨ ਮੱਝੂਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਕੁਲਵਿੰਦਰ ਦੀਪ ਕੌਰ ਲਧਰੋਈਆ ਨੇ ਨਾਮਜ਼ਦਗੀ ਪੱਤਰ ਸਹੀ ਪਾਏ ਜਾਣ 'ਤੇ ਆਪਣੇ ਜ਼ੋਨ ਵਿਚ ਚੋਣ ਪ੍ਰਚਾਰ ਦੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ | ਇਸ ਸਮੇਂ ਉਮੀਦਵਾਰ ਕੁਲਵਿੰਦਰ ਦੀਪ ਕੌਰ ਲਧਰੋਈਆ ਨੇ ਆਪਣੇ ਜ਼ੋਨ ਵਿਚ ਪੈਂਦੇ ਪਿੰਡ ਮੱਝੂਕੇ, ਪੱਤੀ ਮੋਹਰ ਸਿੰਘ ਏ., ਪੱਤੀ ਮੋਹਰ ਸਿੰਘ ਬੀ ਅਤੇ ਪੱਤੀ ਦੀਪ ਸਿੰਘ ਦੇ ਸਮੂਹ ਪਾਰਟੀ ਵਰਕਰਾਂ ਨਾਲ ਰਾਬਤਾ ਕਾਇਮ ਕਰ ਕੇ ਆਪਣੇ ਚੋਣ ਪ੍ਰਚਾਰ ਨੂੰ ਹੋਰ ਭਖਾਉਣ ਲਈ ਲਾਮਬੰਦ ਕੀਤਾ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਪਿੰਡ-ਪਿੰਡ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ ਤਾਂ ਜੋ ਇਸ ਸੀਟ ਵੱਡੇ ਬਹੁਮਤ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਈ ਜਾ ਸਕੇ |

ਪਿਛਲੀ ਖ਼ਬਰ ਹੰਸਰਾਜ ਸਿੰਘ ਚੀਮਾ ਦੇ ਹੱਕ ਵਿਚ ਅਕਾਲੀ ਆਗੂਆਂ ਨੇ ਕੀਤਾ ਚੋਣ ਪ੍ਰਚਾਰ <br/> ਅਗਲੀ ਖ਼ਬਰ ਪਿੰਡ ਜੋਧਪੁਰ ਵਿਖੇ ਵਿਧਾਇਕ ਕਾਲਾ ਢਿੱਲੋਂ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਰੈਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।