28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਹਲਕਾ ਭਦੌੜ 'ਚੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਗਿਣਤੀ ਵਿਚ ਜਿੱਤਣਗੇ-ਗੋਲਡੀ ਭੁੱਲਰ <br/>

ਅਜੀਤ ਡੈਸਕ 08-12-2025
ਭਦੌੜ, 7 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਜ਼ਿਲ੍ਹਾ ਪ੍ਰੀਸ਼ਦ ਦੇ ਸ਼ਹਿਣਾ ਜੋਨ ਅਤੇ ਬਲਾਕ ਸੰਮਤੀ ਨੈਣੇਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਸੁਰਿੰਦਰ ਕੌਰ ਦੀ ਮਾਤਾ ਸਰਪੰਚ ਗਗਨਦੀਪ ਸਿੰਘ ਗਗਨਾ ਨੈਣੇਵਾਲ ਅਤੇ ਬਲਾਕ ਸੰਮਤੀ ਜੋਨ ਮੱਝੂਕੇ ਤੋਂ ਕੁਲਵਿੰਦਰ ਦੀਪ ਕੌਰ ਲਧਰੋਈਆ ਦੇ ਹੱਕ ਵਿਚ ਅੱਜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਧੰਮੀ ਅਤੇ ਸ਼ਹਿਰੀ ਪ੍ਰਧਾਨ ਅਮਨਿੰਦਰ ਸਿੰਘ ਗੋਲਡੀ ਭੁੱਲਰ, ਬੀ.ਸੀ. ਵਿੰਗ ਜ਼ਿਲ੍ਹਾ ਆਗੂ ਬਲਵਿੰਦਰ ਸਿੰਘ ਲਧਰੋਈਆ, ਸਰਪੰਚ ਗਗਨਦੀਪ ਸਿੰਘ ਗਗਨਾ ਵਲੋਂ ਪੱਤੀ ਦੀਪ ਸਿੰਘ ਵਿਖੇ ਚੋਣ ਮੀਟਿੰਗ ਕਰ ਕੇ ਪਾਰਟੀ ਦੀਆਂ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ | ਸ਼ਹਿਰੀ ਪ੍ਰਧਾਨ ਅਮਨਿੰਦਰ ਸਿੰਘ ਗੋਲਡੀ ਭੁੱਲਰ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਇਸ ਸਮੇਂ ਸੂਬੇ ਵਿਚ ਆਪ ਸਰਕਾਰ ਵਿਰੁੱਧ ਚੱਲ ਰਹੀ ਲਹਿਰ ਦੇ ਸੰਕੇਤ ਸਿੱਧ ਕਰਦੇ ਹਨ ਲੋਕ ਵੱਡੀ ਗਿਣਤੀ ਨਾਲ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਕੇ ਇਨ੍ਹਾਂ ਚੋਣਾਂ ਵਿਚ ਪੂਰੀ ਤਰ੍ਹਾਂ ਸਾਥ ਦੇਣ ਦਾ ਮਨ ਬਣਾ ਚੁੱਕੇ ਹਨ ਜਿਸ ਕਰ ਕੇ ਪਾਰਟੀ ਚੋਣ ਨਿਸ਼ਾਨ ਤੱਕੜੀ ਦੇ ਚੋਣ ਨਿਸ਼ਾਨ 'ਤੇ ਲੜ ਰਹੇ ਉਮੀਦਵਾਰਾਂ ਨੂੰ ਵੱਡੇ ਬਹੁਮਤ ਨਾਲ ਜਿਤਾਉਣ ਲਈ ਪੂਰੀ ਸਰਗਰਮੀ ਨਾਲ ਕੰਮ ਕਰਨ ਲਈ ਜੁੱਟ ਜਾਣਾ ਚਾਹੀਦਾ ਹੈ | ਇਸ ਸਮੇਂ ਸਾਬਕਾ ਸਰਪੰਚ ਸੋਹਣ ਸਿੰਘ ਸਿੱਧੂ, ਕੇਵਲ ਸਿੰਘ, ਸੁਰਜੀਤ ਸਿੰਘ ਗੋਂਦਾਰਾ, ਗੁਰਦੀਪ ਸਿੰਘ, ਭੋਲਾ ਸਿੰਘ, ਹਰਪ੍ਰੀਤ ਸਿੰਘ ਗਿੱਲ, ਚਰਨਜੀਤ ਸਿੰਘ, ਸਮਨਾ ਸਿੰਘ, ਦਰਸ਼ਨ ਸਿੰਘ ਸਾਬਕਾ ਸਰਪੰਚ ਸਮੇਤ ਹੋਰ ਵੀ ਵਿਅਕਤੀ ਹਾਜ਼ਰ ਸਨ |

ਪਿਛਲੀ ਖ਼ਬਰ ਚੋਣਾਂ ਦੇ ਮੱਦੇਨਜ਼ਰ ਸ਼ਹਿਣਾ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ <br/> ਅਗਲੀ ਖ਼ਬਰ ਵਿਧਾਇਕ ਪੰਡੋਰੀ ਨੇ ਜਗਸੀਰ ਸਿੰਘ ਚੀਮਾ ਤੇ ਪਰਮਿੰਦਰ ਸਿੰਘ ਭੰਗੂ ਦੇ ਹੱਕ ਵਿਚ ਕੀਤਾ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।