28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਚੋਣਾਂ ਦੇ ਮੱਦੇਨਜ਼ਰ ਸ਼ਹਿਣਾ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ <br/>

ਸ਼ਹਿਣਾ ਵਿਖੇ ਨਾਕਾ ਲਗਾ ਕੇ ਚੈਕਿੰਗ ਕਰਦੇ ਹੋਏ ਪੁਲਿਸ ਮੁਲਾਜ਼ਮ | ਤਸਵੀਰ : ਸੁਰੇਸ਼ ਗੋਗੀ <br/> 08-12-2025
ਸ਼ਹਿਣਾ, 7 ਦਸੰਬਰ (ਸੁਰੇਸ਼ ਗੋਗੀ)-ਐੱਸ.ਐੱਸ.ਪੀ ਬਰਨਾਲਾ ਸਰਫ਼ਰਾਜ਼ ਆਲਮ ਅਤੇ ਗੁਰਪ੍ਰੀਤ ਸਿੰਘ ਸਿੱਧੂ ਡੀ.ਐੱਸ.ਪੀ ਤਪਾ ਦੀਆਂ ਹਦਾਇਤਾਂ ਅਨੁਸਾਰ ਮਾੜੇ ਅਨਸਰਾਂ ਖ਼ਿਲਾਫ਼ ਚੋਣਾਂ ਦੇ ਮੱਦੇਨਜ਼ਰ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਸ਼ਹਿਣਾ ਦੇ ਮੁਖੀ ਗੁਰਮੰਦਰ ਸਿੰਘ ਨੇ ਕੀਤਾ ਤੇ ਦੱਸਿਆ ਕਿ ਥਾਣਾ ਸ਼ਹਿਣਾ ਦੇ ਮਹਿੰਦਰ ਸਿੰਘ ਏ.ਐੱਸ.ਆਈ ਅਤੇ ਭਰਪੂਰ ਸਿੰਘ ਹੌਲਦਾਰ ਵਲੋਂ ਮੇਨ ਰੋਡ 'ਤੇ ਨਾਕੇਬੰਦੀ ਕਰ ਕੇ ਚੋਣਾਂ ਦੇ ਮੱਦੇਨਜ਼ਰ ਆਉਣ ਜਾਣ ਵਾਲੀਆਂ ਗੱਡੀਆਂ ਦੀ ਚੈਕਿੰਗ ਲਗਾਤਾਰ ਜਾਰੀ ਹੈ | ਉਨ੍ਹਾਂ ਦੱਸਿਆ ਕਿ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਯਤਨ ਲਗਾਤਾਰ ਜਾਰੀ ਹਨ | ਉਨ੍ਹਾਂ ਕਿਹਾ ਕਿ ਸ਼ਹਿਣਾ ਪੁਲਿਸ ਵਲੋਂ ਮਾੜੇ ਅਨਸਰਾਂ 'ਤੇ ਬਾਜ ਅੱਖ ਰੱਖੀ ਜਾ ਰਹੀ ਹੈ | ਇਸ ਮੌਕੇ ਮਲਕੀਤ ਸਿੰਘ ਹੌਲਦਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਲਵਦੀਪ ਸਿੰਘ ਭਗਤਪੁਰਾ ਦੇ ਹੱਕ ਵਿਚ ਬੁਰਜ ਫ਼ਤਹਿਗੜ੍ਹ ਵਿਖੇ ਹੋਇਆ ਭਰਵਾਂ ਇਕੱਠ <br/> ਅਗਲੀ ਖ਼ਬਰ ਹਲਕਾ ਭਦੌੜ 'ਚੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਗਿਣਤੀ ਵਿਚ ਜਿੱਤਣਗੇ-ਗੋਲਡੀ ਭੁੱਲਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।