14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 09-12-2025
ਬਰਨਾਲਾ, 8 ਦਸੰਬਰ (ਰਾਜ ਪਨੇਸਰ)-ਸਥਾਨਕ ਗਰਚਾ ਰੋਡ ਬਰਨਾਲਾ ਤੋਂ ਇਕ ਵਿਅਕਤੀ ਨੂੰ 22 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਨਿਤਿਸ਼ ਕੁਮਾਰ ਪੱੁਤਰ ਮੰਗਤ ਰਾਏ ਵਾਸੀ ਬਰਨਾਲਾ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ ਜੋ ਕਿ ਗਰਚਾ ਰੋਡ 'ਤੇ ਖੜ੍ਹਾ ਸ਼ਰਾਬ ਵੇਚਣ ਦੀ ਫ਼ਿਰਾਕ ਵਿਚ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 22 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਅਕਾਲੀ ਆਗੂ ਚਮਕੌਰ ਸਿੰਘ ਸਿੱਧੂ ਨਾਲ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਅੱਜ ਸ਼ਹੀਦੀ ਦਿਵਸ 'ਤੇ ਵਿਸ਼ੇਸ਼-ਸ਼ਹੀਦ ਕਰਮ ਸਿੰਘ ਨਰੂਆਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।