15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਜਥੇਬੰਦੀਆਂ ਵਲੋਂ ਮਹਿਲ ਕਲਾਂ ਗਰਿੱਡ ਅੱਗੇ ਰੋਸ ਪ੍ਰਦਰਸ਼ਨ <br/>

ਬਿਜਲੀ ਗਰਿੱਡ ਮਹਿਲ ਕਲਾਂ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ ਆਗੂ | ਤਸਵੀਰ : ਤਰਸੇਮ ਸਿੰਘ ਗਹਿਲ <br/> 09-12-2025
ਮਹਿਲ ਕਲਾਂ, 8 ਦਸੰਬਰ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਸੂਬੇ ਭਰ ਵਿਚ ਬਿਜਲੀ ਸੋਧ ਬਿੱਲ ਦੇ ਖ਼ਿਲਾਫ਼ ਕਿਸਾਨ ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਬਿਜਲੀ ਦਫ਼ਤਰਾਂ ਦੇ ਘਿਰਾਓ ਕਰਨ ਦੀ ਲੜੀ ਤਹਿਤ ਅੱਜ ਕਿਸਾਨ ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਬਿਜਲੀ ਗਰਿੱਡ ਮਹਿਲ ਕਲਾਂ ਦਾ ਘਿਰਾਓ ਕਰ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਤੇ ਬਿਜਲੀ ਸੋਧ ਬਿਲ ਦੀਆਂ ਕਾਪੀਆਂ ਸਾੜ ਕੇ ਬਿਜਲੀ ਸੋਧ ਬਿਲ 2025 ਨੰੂ ਵਾਪਸ ਲੈਣ ਦੀ ਮੰਗ ਕੇਂਦਰ ਸਰਕਾਰ ਪਾਸੋਂ ਕੀਤੀ ਗਈ | ਇਸ ਸਮੇਂ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜ ਗਿੱਲ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਗਰੁੱਪ, ਭਾਈ ਲਾਲੋ ਮੰਚ ਪੰਜਾਬ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਤੋਂ ਇਲਾਵਾ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਵਲੋਂ ਰੋਸ ਪ੍ਰਦਰਸ਼ਨ ਵਿਚ ਭਰਵੀਂ ਸ਼ਮੂਲੀਅਤ ਕਰ ਕੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਆਗੂਆਂ ਨੇ ਰੋਸ ਧਰਨੇ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2025 ਕਿਸਾਨ ਮਜ਼ਦੂਰ ਅਤੇ ਮੁਲਾਜ਼ਮ ਵਿਰੋਧੀ ਹੈ, ਸਰਕਾਰ ਵਲੋਂ ਇਸ ਬਿੱਲ ਨੰੂ ਪਾਸ ਕਰਨ ਲਈ ਕੀਤੀ ਗਈ ਚਾਰਾ ਜੋਈ ਦੀ ਵਿਸ਼ਵ ਭਰ ਵਿਚ ਕਿਰਤੀ ਲੋਕਾਂ ਵਲੋਂ ਨਿਖੇਧੀ ਕੀਤੀ ਜਾ ਰਹੀ ਹੈ, ਜਿਸ ਕਰ ਕੇ ਕੇਂਦਰ ਸਰਕਾਰ ਨੰੂ ਬਿਜਲੀ ਸੋਧ ਬਿੱਲ ਤੁਰੰਤ ਵਾਪਸ ਕਰ ਕੇ ਕਿਸਾਨ ਮਜ਼ਦੂਰ ਅਤੇ ਮੁਲਾਜ਼ਮ ਹਿਤਾਂ ਦੀ ਗੱਲ ਕਰਨੀ ਚਾਹੀਦੀ ਹੈ | ਆਗੂਆਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ ਰੱਦ ਨਾ ਕੀਤਾ ਸੰਯੁਕਤ ਕਿਸਾਨ ਮੋਰਚਾ ਵਲੋਂ ਇਸ ਵਿਰੁੱਧ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਸਮੇਂ ਆਗੂਆਂ ਵਲੋਂ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚ ਗੁਰਦੇਵ ਸਿੰਘ ਮਾਂਗੇਵਾਲ, ਜਗਰਾਜ ਸਿੰਘ ਹਰਦਾਸਪੁਰਾ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਕੁਲਜੀਤ ਸਿੰਘ ਵਜੀਦਕੇ, ਨਾਹਰ ਸਿੰਘ ਗੁੰਮਟੀ, ਕੁਲਦੀਪ ਸਿੰਘ ਚੁਹਾਣਕੇ, ਦਰਸ਼ਨ ਸਿੰਘ ਮਹਿਲ ਕਲਾਂ, ਮਲਕੀਤ ਸਿੰਘ ਈਨਾ, ਅਮਰਜੀਤ ਸਿੰਘ ਠੁੱਲੀਵਾਲ, ਭਾਈ ਲਾਲੋ ਮੰਚ ਪੰਜਾਬ ਦੇ ਆਗੂ ਹਰਜੀਤ ਸਿੰਘ ਖ਼ਿਆਲੀ, ਬਲਦੇਵ ਸਿੰਘ ਸਹਿਜੜਾ, ਪਰਮਜੀਤ ਸਿੰਘ ਪੰਮਾ ਮਹਿਲ ਕਲਾਂ, ਜਸਵਿੰਦਰ ਸਿੰਘ ਛੀਨੀਵਾਲ ਕਲਾਂ, ਨਸੀਬ ਕੌਰ, ਪਰਮਜੀਤ ਕੌਰ ਗੁੰਮਟੀ, ਸੁਖਵਿੰਦਰ ਕੌਰ ਹਮੀਦੀ, ਅਮਰਜੀਤ ਕੌਰ, ਕੁਲਦੀਪ ਕੌਰ ਤੋਂ ਇਲਾਵਾ ਕਰਮਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਬਠਿੰਡਾ ਦੀਆਂ ਲੜਕੀਆਂ ਅਤੇ ਬੇਲਾ ਕਾਲਜ ਦੇ ਲੜਕਿਆਂ ਨੇ ਜਿੱਤਿਆ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਹਾਕੀ... ਅਗਲੀ ਖ਼ਬਰ ਸੰਤਪੁਰਾ ਰੋਡ ਵਿਖੇ ਹੋਈ ਲੜਾਈ 'ਚ ਇਕ ਗੱਡੀ ਦੀ ਹੋਈ ਭੰਨਤੋੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।