15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਰਜਿੰਦਰ ਸਿੰਘ ਰਿੰਕੂ ਤੇ ਬਲਾਕ ਸੰਮਤੀ ਉਮੀਦਵਾਰ ਗੁਰਪ੍ਰੀਤ ਕੌਰ ਬੀਹਲਾ ਖ਼ੁਰਦ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ <br/>

ਪਿੰਡ ਬੀਹਲਾ ਵਿਖੇ ਚੋਣ ਪ੍ਰਚਾਰ ਕਰਨ ਮੌਕੇ ਕਾਂਗਰਸੀ ਉਮੀਦਵਾਰ ਤੇ ਆਗੂ | ਤਸਵੀਰ : ਸੋਨੀ ਚੀਮਾ <br/> 09-12-2025
ਟੱਲੇਵਾਲ, 8 ਦਸੰਬਰ (ਸੋਨੀ ਚੀਮਾ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗਹਿਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਜਿੰਦਰ ਸਿੰਘ ਰਿੰਕੂ ਤੇ ਬਲਾਕ ਸੰਮਤੀ ਜ਼ੋਨ ਬੀਹਲਾ ਤੋਂ ਉਮੀਦਵਾਰ ਬੀਬੀ ਗੁਰਪ੍ਰੀਤ ਕੌਰ ਪਤਨੀ ਸਾਬਕਾ ਸਰਪੰਚ ਲੱਖਾ ਬੁੀਹਲਾ ਦੇ ਹੱਕ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਪਿੰਡ ਬੀਹਲਾ ਅਤੇ ਬੀਹਲਾ ਖ਼ੁਰਦ ਵਿਖੇ ਚੋਣ ਪ੍ਰਚਾਰ ਕੀਤਾ | ਇਸ ਮੌਕੇ ਕਾਂਗਰਸ ਪਾਰਟੀ ਵਲੋਂ ਜ਼ੋਨ ਇੰਚਾਰਜ ਲਾਏ ਗਏ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਨੇ ਕਿਹਾ ਕਿ ਉਕਤ ਦੋਵੇਂ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਦੋਵੇਂ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਜਿਸ ਦੇ ਚੱਲਦਿਆਂ ਉਕਤ ਦੋਵੇਂ ਜ਼ੋਨਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਲੋਕਾਂ ਦੇ ਸਹਿਯੋਗ ਸਦਕਾ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਪ੍ਰੀਤਮ ਸਿੰਘ ਗਊਸ਼ਾਲਾ ਵਾਲੇ, ਹਰਪ੍ਰੀਤ ਸਿੰਘ ਬੀਹਲਾ, ਅੰਗਰੇਜ਼ ਸਿੰਘ ਬੀਹਲਾ, ਕਾਕਾ ਸਿੰਘ, ਅਮਨਦੀਪ ਸਿੰਘ ਟੱਲੇਵਾਲ, ਮੁਕੰਦ ਸਿੰਘ ਪੂਨੀਆ, ਜੱਗਾ ਸਿੰਘ ਗਿੱਲ, ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ, ਰਾਜਿੰਦਰ ਸਿੰਘ ਰਾਜਨ, ਸੁਦਾਗਰ ਸਿੰਘ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ, ਜੱਗਾ ਸਿੰਘ ਤੂਰ, ਬਲਵੀਰ ਸਿੰਘ ਗੱੁਡਾ, ਮਲਕੀਤ ਸਿੰਘ, ਹਰਚੰਦ ਸਿੰਘ, ਮੁਖਤਿਆਰ ਸਿੰਘ ਤੂਰ, ਸਤਨਾਮ ਸਿੰਘ, ਜਗਰਾਜ ਸਿੰਘ, ਚਮਕੌਰ ਸਿੰਘ ਰੰਧਾਵਾ, ਕੀਪਾ ਭੰਗੂ, ਦਰਸ਼ਨ ਸਿੰਘ ਧਾਲੀਵਾਲ, ਪ੍ਰੀਤ ਬੀਹਲਾ, ਸਾਗਾ ਸਿੰਘ ਤੁੰਗ, ਕਿੰਦੂ ਭੰਗੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਰਵਿੰਦਰ ਕੌਰ ਖੜਕੇ ਕੇ ਦੇ ਹੱਕ 'ਚ ਕਲਾਲਾ ਵਿਖੇ ਨੁੱਕੜ ਮੀਟਿੰਗ <br/> ਅਗਲੀ ਖ਼ਬਰ ਪਿੰਡ ਖ਼ਿਆਲੀ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।