ਮਹਿਲ ਕਲਾਂ, 8 ਦਸੰਬਰ (ਤਰਸੇਮ ਸਿੰਘ ਗਹਿਲ)-ਜ਼ਿਲ੍ਹਾ ਪ੍ਰੀਸ਼ਦ ਮਹਿਲ ਕਲਾਂ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਰਵਿੰਦਰ ਕੌਰ ਦੇ ਹੱਕ ਵਿਚ ਪਿੰਡ ਕਲਾਲਾ ਵਿਖੇ ਵਰਕਰਾਂ ਤੇ ਅਹੁਦੇਦਾਰਾਂ ਦੀ ਮੀਟਿੰਗ ਸੀਨੀਅਰ ਆਗੂ ਗੁਰਜੀਤ ਸਿੰਘ ਕਲਾਲਾ ਦੇ ਗ੍ਰਹਿ ਵਿਖੇ ਹੋਈ | ਇਸ ਸਮੇਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਮੀਦਵਾਰ ਬੀਬੀ ਰਵਿੰਦਰ ਕੌਰ ਦੇ ਪਤੀ ਸੁਖਵਿੰਦਰ ਸਿੰਘ ਸੁੱਖਾ ਮਹਿਲ ਕਲਾਂ ਖੜਕੇ ਕੇ ਨੇ ਕਿਹਾ ਕਿ ਪਾਰਟੀ ਵਲੋਂ ਮਿਲੀ ਹਰ ਜ਼ਿੰਮੇਵਾਰੀ ਉਨ੍ਹਾਂ ਵਲੋਂ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈ ਗਈ ਹੈ, ਜ਼ਿਲ੍ਹਾ ਪ੍ਰੀਸ਼ਦ ਚੋਣ ਲਈ ਵੀ ਪਾਰਟੀ ਵਲੋਂ ਉਨ੍ਹਾਂ ਦੇ ਪਰਿਵਾਰ ਨੂੰ ਚੁਣਿਆ ਹੈ, ਜਿਸ ਵਿਚ ਲੋਕਾਂ ਦਾ ਫ਼ਤਵਾ ਮਨਜ਼ੂਰ ਹੋਵੇਗਾ | ਜੇਕਰ ਲੋਕਾਂ ਵਲੋਂ ਉਨ੍ਹਾਂ ਨੂੰ ਜਿੱਤ ਦਾ ਫ਼ਤਵਾ ਦਿੱਤਾ ਗਿਆ ਤਾਂ ਜ਼ਿਲ੍ਹਾ ਪ੍ਰੀਸ਼ਦ ਜੋਨ ਦਾ ਵਿਕਾਸ ਤੇ ਹਰ ਨਗਰ ਖੇੜੇ ਨਾਲ ਪਰਿਵਾਰ ਦੀ ਤਰ੍ਹਾਂ ਵਿਚਰਿਆ ਜਾਵੇਗਾ | ਇਸ ਸਮੇਂ ਗੁਰਜੀਤ ਸਿੰਘ ਕਲਾਲਾ ਨੇ ਕਿਹਾ ਕਿ ਰਵਿੰਦਰ ਕੌਰ ਦੀ ਚੋਣ ਵਿਚ ਅਹਿਮ ਭੂਮਿਕਾ ਨਿਭਾਈ ਜਾਵੇਗੀ | ਇਸ ਮੌਕੇ ਸਾਬਕਾ ਸਰਪੰਚ ਗੁਰਮੇਲ ਸਿੰਘ ਭੁੱਲਰ, ਗੁਰਮੇਲ ਸਿੰਘ ਸਿੱਧੂ, ਮਹਿੰਦਰ ਸਿੰਘ ਸਹਿਜੜਾ ਆਦਿ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ |