15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸਤਨਾਮ ਸਿੰਘ ਪੱਤੀ ਸੇਖਵਾਂ ਲਈ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਚੋਣ ਪ੍ਰਚਾਰ ਕੀਤਾ ਤੇਜ਼-ਧੰਨਾ ਸਿੰਘ ਗਰੇਵਾਲ <br/>

ਪਿੰਡ ਸੇਖਾ ਵਿਖੇ ਸਤਨਾਮ ਸਿੰਘ ਪੱਤੀ ਸੇਖਵਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਮੌਕੇ ਕਾਂਗਰਸੀ ਆਗੂ | ਅਜੀਤ ਤਸਵੀਰ <br/> 09-12-2025
ਬਰਨਾਲਾ, 8 ਦਸੰਬਰ (ਰਾਜ ਪਨੇਸਰ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੇਖਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਤਨਾਮ ਸਿੰਘ ਪੱਤੀ ਸੇਖਵਾਂ ਲਈ ਕਾਂਗਰਸੀਆਂ ਨੇ ਸਰਗਰਮੀਆਂ ਤੇਜ਼ ਕੀਤੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਕਿਸਾਨ ਸੈਲ ਦੇ ਸੂਬਾ ਮੀਤ ਪ੍ਰਧਾਨ ਧੰਨਾ ਸਿੰਘ ਗਰੇਵਾਲ ਨੇ ਕੀਤਾ ਤੇ ਕਿਹਾ ਕਿ ਲੋਕ ਹੁਣ ਚੁਟਕਲੇ ਸੁਣਾਉਣ ਵਾਲਿਆਂ 'ਤੇ ਵਿਸ਼ਵਾਸ ਨਹੀਂ ਕਰਨਗੇ ਕਿਉਂਕਿ ਸਾਢੇ ਤਿੰਨ ਸਾਲ 'ਚ 'ਆਪ' ਨੇ ਸਿਰਫ਼ ਝੂਠ ਦਾ ਪ੍ਰਚਾਰ ਹੀ ਕੀਤਾ, ਵਿਕਾਸ ਕਰਨਾ ਇਨ੍ਹਾਂ ਦੇ ਵੱਸ ਦੀ ਗੱਲ ਨਹੀਂ | ਹਰੇਕ ਵਰਗ ਇਨ੍ਹਾਂ ਤੋਂ ਦੁਖੀ ਹੋ ਚੱੁਕਿਆ ਹੈ | ਜੋ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਆਪਣਾ ਗ਼ੁੱਸਾ ਕੱਢਣ ਲਈ ਤਿਆਰ ਬੈਠੇ ਹਨ | ਕਾਂਗਰਸ ਪਾਰਟੀ ਨੇ ਆਪਣੇ ਇਮਾਨਦਾਰ ਤੇ ਬੇਦਾਗ਼ ਉਮੀਦਵਾਰ ਮੈਦਾਨ 'ਚ ਉਤਾਰੇ ਹਨ | ਸੇਖਾ ਜ਼ੋਨ ਤੋਂ ਸੀਨੀਅਰ ਕਾਂਗਰਸੀ ਆਗੂ ਸਤਨਾਮ ਸਿੰਘ ਪੱਤੀ ਸੇਖਵਾਂ ਮੈਦਾਨ ਵਿਚ ਹਨ | ਜਿਨ੍ਹਾਂ ਦੀ ਚੋਣ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਉਣ 'ਚ ਕਾਂਗਰਸੀਆਂ ਨੇ ਕਮਰਕਸ ਲਈ ਹੈ | ਹਰੇਕ ਵੋਟਰ ਤੱਕ ਪਹੁੰਚ ਕੀਤੀ ਜਾ ਰਹੀ ਹੈ | ਲੋਕਾਂ ਵਲੋਂ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਜਥੇਦਾਰ ਕਰਮਜੀਤ ਸਿੰਘ ਬਿੱਲੂ, ਜਸਪ੍ਰੀਤ ਸਿੰਘ ਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਪਿੰਡ ਸੇਖਾ ਵਿਖੇ ਨੱੁਕੜ ਮੀਟਿੰਗ ਕਰ ਕੇ ਕਾਂਗਰਸੀ ਉਮੀਦਵਾਰ ਦੀ ਜਿੱਤ ਯਕੀਨੀ ਬਣਾਈ ਜਾ ਰਹੀ ਹੈ | ਲੋਕਾਂ ਵਲੋਂ ਵੀ ਹਾਂ ਪੱਖੀ ਹੁੰਗਾਰਾ ਮਿਲ ਰਿਹਾ ਹੈ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ-ਜ਼ਿਲ੍ਹਾ ਚੋਣ ਅਫ਼ਸਰ ਅਤੇ ਐੱਸ.ਐੱਸ.ਪੀ. ਨੇ ਪ੍ਰਬੰਧਾਂ ਸੰਬੰਧੀ ਕੀਤੀ ਬੈ... ਅਗਲੀ ਖ਼ਬਰ ਵੱਖ-ਵੱਖ ਪਿੰਡਾਂ 'ਚ ਚੋਣ ਮੁਹਿੰਮ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।