15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ-ਜ਼ਿਲ੍ਹਾ ਚੋਣ ਅਫ਼ਸਰ ਅਤੇ ਐੱਸ.ਐੱਸ.ਪੀ. ਨੇ ਪ੍ਰਬੰਧਾਂ ਸੰਬੰਧੀ ਕੀਤੀ ਬੈਠਕ <br/>

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਪ੍ਰਬੰਧਾਂ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਅਤੇ ਐੱਸ.ਐੱਸ.ਪੀ. ਬਰਨਾਲਾ | ਅਜੀਤ ਤਸਵੀਰ <br/> 09-12-2025
ਬਰਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਐੱਸ.ਐੱਸ.ਪੀ. ਬਰਨਾਲਾ ਮੁਹੰਮਦ ਸਰਫਾਰਜ਼ ਆਲਮ ਨਾਲ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਪ੍ਰਬੰਧਾਂ ਸਬੰਧੀ ਅਹਿਮ ਬੈਠਕ ਕੀਤੀ | ਬੈਠਕ ਦੌਰਾਨ ਉਨ੍ਹਾਂ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਖੇਤਰਾਂ ਨਾਲ ਸਬੰਧਿਤ ਪੋਲਿੰਗ ਸਟੇਸ਼ਨਾਂ ਉੱਤੇ ਪ੍ਰਬੰਧ ਮੁਕੰਮਲ ਕਰ ਕੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਰਿਪੋਰਟਾਂ ਜਮਾਂ ਕਰਵਾਉਣ | ਉਨ੍ਹਾਂ ਕਿਹਾ ਕਿ ਸਟਰਾਂਗ ਰੂਮ ਸਬੰਧੀ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਲੋੜ ਅਨੁਸਾਰ ਸੁਰੱਖਿਆ ਅਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ | ਉਨ੍ਹਾਂ ਕਿਹਾ ਕਿ ਬੈਲਟ ਪੇਪਰ ਸਬੰਧੀ ਤਿਆਰੀ ਮੁਕੰਮਲ ਕੀਤੀ ਜਾਵੇ ਅਤੇ ਬੈਲਟ ਪੇਪਰ ਸਬੰਧੀ ਤਾਇਨਾਤ ਅਮਲੇ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਚੰਗੀ ਤਰ੍ਹਾਂ ਜਾਣੂ ਕਰਵਾ ਦਿੱਤਾ ਜਾਵੇ | ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਚੋਣ ਮਿਤੀ 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ ਦੇ 4 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ | ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ 'ਤੇ ਹੋਵੇਗੀ | ਬੈਠਕ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਬੈਂਬੀ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਹਰਪ੍ਰੀਤ ਸਿੰਘ ਅਟਵਾਲ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਟੱਲੇਵਾਲ ਵਿਖੇ ਜਥੇਬੰਦੀਆਂ ਦੇ ਵਿਰੋਧ ਸਦਕਾ ਸਮਾਰਟ ਮੀਟਰ ਲਾਉਣ ਆਏ ਮੁਲਾਜ਼ਮ ਵਾਪਸ ਪਰਤੇ <br/> ਅਗਲੀ ਖ਼ਬਰ ਸਤਨਾਮ ਸਿੰਘ ਪੱਤੀ ਸੇਖਵਾਂ ਲਈ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਚੋਣ ਪ੍ਰਚਾਰ ਕੀਤਾ ਤੇਜ਼-ਧੰਨਾ ਸਿੰਘ ਗਰੇਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।