15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ <br/>

ਅਜੀਤ ਡੈਸਕ 09-12-2025
ਰੂੜੇਕੇ ਕਲਾਂ, 8 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਦੋ ਰੋਜ਼ਾ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਪ੍ਰੋਗਰਾਮ ਫੀਨਿਕਸ 2025 ਕਰਵਾਇਆ ਗਿਆ | ਸੰਸਥਾ ਦੇ ਚੇਅਰਮੈਨ ਸਾਗਰਜੀਤ ਸਿੰਘ ਖੀਪਲ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ, ਪ੍ਰਧਾਨ ਬਬਲੀ ਖੀਪਲ ਨੇ ਸ਼ਮ੍ਹਾ ਰੌਸ਼ਨ ਕਰ ਕੇ ਸਮਾਗਮ ਦੀ ਸ਼ੁਰੂਆਤ ਕੀਤੀ | ਹਮ ਬੈਠੇ ਸ਼ਬਦ ਕੀਰਤਨ ਉਪਰੰਤ ਕਰਵਾਏ ਗਏ ਸਭਿਆਚਾਰਕ ਪ੍ਰੋਗਰਾਮ ਦੌਰਾਨ ਸੰਸਥਾ ਦੇ ਪੰਜਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸਵਾਗਤੀ ਡਾਂਸ, ਗੀਤ, ਗੁਜਰਾਤੀ ਗਰਬਾ, ਮਰਾਠੀ ਡਾਂਸ, ਲੋਕ ਨਾਚ ਲੁੱਡੀ, ਸ਼ੇਅਰ ਐਂਡ ਕੇਅਰ, ਕੇਰਲਾ ਰਾਜ ਦੇ ਲੋਕ ਨਿ੍ਤ ਤੋਂ ਇਲਾਵਾ ਪੰਜਾਬੀ ਪੁਰਾਤਨ ਲੋਕ ਨਾਚ ਮਲਵਈ ਗਿੱਧੇ ਦੀ ਬਾਖ਼ੂਬੀ ਪੇਸ਼ਕਾਰੀ, ਪੁਸ਼ਾਕ ਤੇ ਲੋਕ ਬੋਲੀਆਂ ਨੇ ਦਰਸ਼ਕਾਂ ਨੂੰ ਪੁਰਾਣੇ ਪੰਜਾਬ ਦੀ ਯਾਦ ਤਾਜ਼ਾ ਕਰਵਾ ਦਿੱਤੀ | ਹਾਜ਼ਰ ਸੈਂਕੜੇ ਦਰਸ਼ਕਾਂ ਨੇ ਖ਼ੂਬ ਪ੍ਰਸੰਸਾ ਕੀਤੀ | ਸਮਾਗਮ ਦੇ ਮੁੱਖ ਮਹਿਮਾਨ ਗੁਰਪ੍ਰੀਤ ਸਿੰਘ ਸਿੱਧੂ ਡੀ.ਐੱਸ.ਪੀ ਸਬ ਡਵੀਜ਼ਨ ਤਪਾ, ਕਮਲਜੀਤ ਸਿੰਘ ਗਿੱਲ ਡੀ.ਐੱਸ.ਪੀ ਪੀ.ਬੀ.ਆਈ. ਮਾਨਸਾ, ਭੁਪਿੰਦਰ ਸਿੰਘ ਬਰਨਾਲਾ, ਰੁਪਿੰਦਰ ਕੌਰ ਰੂਬੀ, ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ, ਪ੍ਰਧਾਨ ਬਬਲੀ ਖੀਪਲ, ਬਲਵਿੰਦਰ ਸਿੰਘ ਪੱਖੋ, ਅਮਰੀਕ ਸਿੰਘ ਜੋਧਪੁਰ ਨੇ ਸੀ.ਆਈ.ਐੱਸ.ਸੀ.ਈ.ਬੋਰਡ ਦੀਆਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿਚੋਂ ਅੱਵਲ ਰਹਿਣ ਵਾਲੇ ਅਤੇ ਸਮਾਗਮ ਵਿਚ ਵੰਨਗੀਆਂ ਪੇਸ਼ ਕਰਨ ਵਾਲੇ ਤੇ ਵੱਖ-ਵੱਖ ਗਤੀਵਿਧੀਆਂ ਵਿਚੋਂ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਸੰਸਥਾ ਵਲੋਂ ਜਥੇ: ਅਜੀਤ ਸਿੰਘ ਪੱਖੋ ਕਲਾਂ ਐਵਾਰਡ ਨਾਲ ਭੁਪਿੰਦਰ ਸਿੰਘ ਬਰਨਾਲਾ, ਰੁਪਿੰਦਰ ਕੌਰ ਰੂਬੀ ਨੂੰ ਸਨਮਾਨ ਚਿੰਨ੍ਹ ਅਤੇ ਨਗਦ ਕੈਸ਼ ਨਾਲ ਸਨਮਾਨਿਤ ਕੀਤਾ ਗਿਆ | ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਨੇ ਸਮਾਗਮ ਦੇ ਮੁੱਖ ਮਹਿਮਾਨ ਗੁਰਪ੍ਰੀਤ ਸਿੰਘ ਸਿੱਧੂ ਡੀ.ਐੱਸ.ਪੀ. ਸਬ ਡਵੀਜ਼ਨ ਤਪਾ, ਕਮਲਜੀਤ ਸਿੰਘ ਗਿੱਲ ਅਤੇ ਹਾਜ਼ਰ ਇਲਾਕੇ ਦੀਆਂ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਵਿਦਿਆਰਥੀ, ਅਧਿਆਪਕ ਤੇ ਮਾਪੇ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਪਿੰਡ ਚੰਨਣਵਾਲ ਵਿਖੇ ਮਨਰੇਗਾ ਮਜ਼ਦੂਰਾਂ ਦੀ ਮੀਟਿੰਗ 'ਚ ਮਜ਼ਦੂਰ ਵਿਰੋਧੀ ਬਿੱਲਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।