15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ <br/>

ਕਰਾਟੇ ਚੈਂਪੀਅਨਸ਼ਿਪ 'ਚੋਂ ਤਗਮਾ ਅਤੇ ਸਰਟੀਫ਼ਿਕੇਟ ਹਾਸਲ ਕਰਨ ਵਾਲੀ ਵਿਦਿਆਰਥਣ ਰਹਿਮਤ ਕੌਰ | ਨਾਲ ਸਕੂਲ ਪਿ੍ੰਸੀਪਲ ਮੋਨਿਕਾ ਗਰਗ ਅਤੇ ਹੋਰ | ਤਸਵੀਰ : ਪ੍ਰਵੀਨ ਗਰਗ <br/> 09-12-2025
ਤਪਾ ਮੰਡੀ, 8 ਦਸੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-45ਵੀਆਂ ਰਾਜ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਕਰਾਟੇ ਚੈਂਪੀਅਨਸ਼ਿਪ ਮੋਰਿੰਡਾ (ਰੂਪਨਗਰ) ਵਿਖੇ ਕਰਵਾਈ ਗਈ | ਜਿਸ ਵਿਚ ਸ਼ਿਵਾਲਿਕ ਪਬਲਿਕ ਸਕੂਲ ਤਪਾ ਦੇ ਵਿਦਿਆਰਥੀਆਂ ਨੇ ਅੰਡਰ-11 ਵਿਚ ਰਹਿਮਤ ਕੌਰ ਨੇ ਤਾਂਬੇ ਦਾ ਤਗਮਾ ਹਾਸਲ ਕਰ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਚੈਂਪੀਅਨਸ਼ਿਪ ਵਿਚ ਵੱਖ-ਵੱਖ 23 ਜ਼ਿਲਿ੍ਹਆਂ ਦੇ ਬੱਚਿਆਂ ਨੇ ਭਾਗ ਲਿਆ | ਇਸ ਮੌਕੇ ਪਿ੍ੰਸੀਪਲ ਮੋਨਿਕਾ ਗਰਗ ਨੇ ਕਿਹਾ ਕਿ ਰਹਿਮਤ ਕੌਰ ਪੂਰੇ ਬਰਨਾਲਾ ਜ਼ਿਲੇ੍ਹ ਵਿਚੋਂ ਤਗਮਾ ਪ੍ਰਾਪਤ ਕਰਨ ਵਾਲੀ ਇਕੋ ਇਕ ਵਿਦਿਆਰਥਣ ਹੈ | ਸਕੂਲ ਪਿ੍ੰਸੀਪਲ, ਮੈਨੇਜਮੈਂਟ ਅਤੇ ਅਧਿਆਪਕਾਂ ਵਲੋਂ ਇਸ ਜੇਤੂ ਵਿਦਿਆਰਥਣ ਅਤੇ ਭਾਗੀਦਾਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥੀ ਹਰ ਖੇਤਰ ਵਿਚ ਸ਼ਿਵਾਲਿਕ ਸਕੂਲ ਦਾ ਮਾਣ ਵਧਾ ਰਹੇ ਹਨ | ਉਨ੍ਹਾਂ ਬੱਚਿਆਂ ਦੀ ਸਫਲਤਾ ਦਾ ਸਿਹਰਾ ਅਧਿਆਪਕਾਂ ਅਤੇ ਟਰੇਨਰਾਂ ਦੇ ਸਮਰਪਣ ਨੂੰ ਦਿੱਤਾ | ਉਨ੍ਹਾਂ ਨੇ ਸਾਰੇ ਜੇਤੂਆਂ ਅਤੇ ਉਨ੍ਹਾਂ ਦੇ ਕਰਾਟੇ ਕੋਚ ਬੰਧਨਾਂ ਰਤੀ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਦੇ ਆਉਣ ਵਾਲੇ ਸਮੇਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਭੁੱਲਰ ਵਲੋਂ ਦੁਸਾਂਝ ਤੇ ਨੱਥਾ ਸਿੰਘ ਦੇ ਹੱਕ 'ਚ ਪ੍ਰਚਾਰ ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।