13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਨਵਜੋਤ ਕੌਰ ਵਲੋਂ ਕਲਾਟ ਅਤੇ ਆਈਲੇਟ ਪ੍ਰੀਖਿਆ ਪਾਸ ਕਰਨ 'ਤੇ ਐਸ.ਡੀ.ਐਮ. ਆਯੂਸ਼ ਗੋਇਲ ਨੇ ਕੀਤਾ ਸਨਮਾਨ <br/>

ਅਜੀਤ ਡੈਸਕ 25-12-2025
ਭਦੌੜ, 24 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨਵਜੋਤ ਕੌਰ ਨੇ ਕਲਾਟ ਅਤੇ ਆਈਲੇਟ ਪ੍ਰੀਖਿਆ ਪਾਸ ਕਰਨ ਤੇ ਆਪਣੇ ਇਲਾਕੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਸ ਪ੍ਰਾਪਤੀ ਉਪਰ ਸ੍ਰੀ ਆਯੂਸ਼ ਗੋਇਲ ਐਸ.ਡੀ.ਐਮ. ਤਪਾ ਨੇ ਵਿਦਿਆਰਥਣ ਦੀ ਕਾਬਲੀਅਤ ਦੀ ਤਾਰੀਫ਼ ਕਰਦੇ ਹੋਏ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਹੈ | ਸਕੂਲ ਦੇ ਸਰਪ੍ਰਸਤ ਡਾ: ਦਰਸ਼ਨ ਸਿੰਘ ਗਿੱਲ, ਵਾਇਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ ਅਤੇ ਐਮ.ਡੀ. ਰਿਚਾ ਪਨੇਸਰ ਗਿੱਲ ਨੇ ਦੱਸਿਆ ਕਿ ਨਵਜੋਤ ਕੌਰ ਸਕੂਲ ਦੀ ਹੋਣਹਾਰ ਵਿਦਿਆਰਥਣ ਹੈ ਜਿਸ ਨੇ ਸਕੂਲ ਦੀ ਪੜ੍ਹਾਈ ਦੇ ਸਫ਼ਰ ਦੌਰਾਨ ਆਪਣੀ ਸਖ਼ਤ ਮਿਹਨਤ ਨਾਲ ਇਹ ਪ੍ਰੀਖਿਆ ਪਾਸ ਕਰ ਕੇ ਇੱਕ ਹੋਣਹਾਰ ਵਿਦਿਆਰਥਣ ਹੋਣ ਦਾ ਸਬੂਤ ਦਿੱਤਾ ਹੈ ਜਿਸ ਕਰ ਕੇ ਨਵਜੋਤ ਕੌਰ ਦੇ ਮਾਪੇ ਅਤੇ ਅਧਿਆਪਕ ਵਧਾਈ ਦੇ ਪਾਤਰ ਹਨ | ਚੇਅਰਮੈਨ ਡਾ: ਦਰਸ਼ਨ ਸਿੰਘ ਗਿੱਲ ਨੇ ਨਵਜੋਤ ਕੌਰ ਦੀ ਹੌਸਲਾ ਅਫ਼ਜਾਈ ਕਰਦੇ ਹੋਏ ਭਵਿੱਖ ਵਿਚ ਹੋਰ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਐਸ.ਡੀ.ਐਮ. ਸ੍ਰੀ ਆਯੂਸ਼ ਗੋਇਲ ਨੇ ਨਵਜੋਤ ਕੌਰ ਦਾ ਸਨਮਾਨ ਕਰਨ ਉਪਰੰਤ ਉਸ ਦੇ ਸਮਰਪਣ ਦੀ ਸ਼ਲਾਘਾ ਕੀਤੀ ਅਤੇ ਉਸ ਦੇ ਉੱਜਵਲ ਭਵਿੱਖ ਅਤੇ ਹੋਰ ਵੱਡੀਆਂ ਮੰਜ਼ਿਲਾਂ ਨੂੰ ਸਰ ਕਰਨ ਲਈ ਹੱਲਾਸ਼ੇਰੀ ਦਿੱਤੀ |

ਪਿਛਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ <br/> ਅਗਲੀ ਖ਼ਬਰ ਲੁਟੇਰਿਆਂ ਨੇ ਵਪਾਰੀ ਨੂੰ ਲੁੱਟਣ ਦੀ ਨੀਅਤ ਨਾਲ ਜਾਨਲੇਵਾ ਹਮਲਾ ਕਰ ਕੇ ਕੀਤਾ ਗੰਭੀਰ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।