14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਤਰਸੇਮ ਸਿੰਘ ਨੇ ਹੰਡਿਆਇਆ ਪੁਲਿਸ ਚੌਕੀ ਦੇ ਇੰਚਾਰਜ ਵਜੋਂ ਅਹੁਦਾ ਸੰਭਾਲਿਆ

ਅਜੀਤ ਡੈਸਕ 25-12-2025
ਹੰਡਿਆਇਆ, 24 ਦਸੰਬਰ (ਗੁਰਜੀਤ ਸਿੰਘ ਖੱੁਡੀ)-ਪੁਲਿਸ ਚੌਕੀ ਹੰਡਿਆਇਆ ਵਿਖੇ ਏ.ਐਸ.ਆਈ. ਤਰਸੇਮ ਸਿੰਘ ਨੇ ਚੌਕੀ ਇੰਚਾਰਜ ਦਾ ਅਹੁਦਾ ਸੰਭਾਲ ਲਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰਸੇਮ ਸਿੰਘ ਨੇ ਕਿਹਾ ਕਿ ਐਸ.ਐਸ.ਪੀ. ਬਰਨਾਲਾ ਸ੍ਰੀ ਮੁਹੰਮਦ ਸਰਫ਼ਰਾਜ਼ ਆਲਮ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਨਸ਼ਾ, ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਹਰੇਕ ਵਿਅਕਤੀ ਦਾ ਕੰਮ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਜਾ ਮਾੜੇ ਅਨਸਰ ਬਾਰੇ ਪਤਾ ਲੱਗਦਾ ਹੈ ਤਾਂ ਉਹ ਸਿੱਧੇ ਤੌਰ 'ਤੇ ਮੇਰੇ ਨਾਲ ਸੰਪਰਕ ਕਰ ਸਕਦਾ ਹੈ | ਇਸ ਮੌਕੇ ਹੌਲਦਾਰ ਮਨਪ੍ਰੀਤ ਸਿੰਘ ਤੇ ਜਗਦੇਵ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਦੇ ਕਿਸਾਨ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ-ਰਾਹੀ <br/> ਅਗਲੀ ਖ਼ਬਰ ਨਵਾਂ ਗੁਰਦੁਆਰਾ ਸਾਹਿਬ ਪੱਖੋ ਕਲਾਂ ਤੋਂ ਫ਼ਤਿਹਗੜ੍ਹ ਸਾਹਿਬ ਲੰਗਰ ਲਗਾਉਣ ਲਈ ਜੱਥਾ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।