12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਐੱਸ.ਜੀ.ਐੱਨ. ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 26-12-2025
ਟੱਲੇਵਾਲ, 25 ਦਸੰਬਰ (ਸੋਨੀ ਚੀਮਾ)-ਐੱਸ.ਜੀ.ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਵਿਦਿਆਰਥੀਆਂ ਵਲੋਂ ਕਵੀਸ਼ਰੀ ਅਤੇ ਕਵਿਤਾਵਾਂ ਦਾ ਗਾਇਨ ਕੀਤਾ | ਇਸ ਤੋਂ ਉਪਰੰਤ ਨੇਤਰਹੀਣ ਆਸ਼ਰਮ ਚੰਦੂਆਣਾ ਸਾਹਿਬ ਵਲੋਂ ਸੰਗਤਾਂ ਨੂੰ ਸਾਹਿਬਜ਼ਾਦਿਆਂ ਨਾਲ ਸਬੰਧਿਤ ਕੀਰਤਨ ਗਾਇਨ ਕਰ ਕੇ ਸਿੱਖ ਇਤਿਹਾਸ ਦੇ ਸ਼ਾਨਮੱਤੇ ਇਤਿਹਾਸ ਬਾਰੇ ਚਾਨਣਾ ਪਾਇਆ | ਇਸ ਮੌਕੇ ਪਿ੍ੰਸੀਪਲ ਮੱਖਣ ਸਿੰਘ ਵਲੋਂ ਦੱਸਿਆ ਗਿਆ ਕਿ ਸਿੱਖ ਇਤਿਹਾਸ ਬੜਾ ਕੁਰਬਾਨੀਆਂ ਭਰਿਆ ਹੈ | ਇਸ ਵਿਚ ਛੋਟੇ ਬਾਲਾਂ ਤੋਂ ਲੈ ਕੇ ਬਿਰਧ ਅਵਸਥਾ ਤੱਕ ਸ਼ਹੀਦੀਆਂ ਦਾ ਇਤਿਹਾਸ ਹੈ, ਸਿੱਖ ਇਤਿਹਾਸ ਅਜਿਹਾ ਅਦੁੱਤੀ ਉਦਾਹਰਨ ਹੈ | ਜਿਸ ਵਿਚ ਆਪਣੇ ਧਰਮ ਲਈ ਤਾਂ ਕੁਰਬਾਨੀਆਂ ਦਿੱਤੀਆਂ ਹੀ ਹਨ, ਪਰ ਹੋਰ ਧਰਮਾਂ ਲਈ ਵੀ ਕੁਰਬਾਨੀਆਂ ਦਿੱਤੀਆਂ ਗਈਆਂ ਹਨ ਜਿਸ ਦੀ ਇਤਿਹਾਸ ਵਿਚ ਹੋਰ ਕਿਧਰੇ ਵੀ ਉਦਾਹਰਨ ਮਿਲਣੀ ਮੁਸ਼ਕਿਲ ਹੈ | ਨੇਤਰਹੀਣ ਆਸ਼ਰਮ ਚੰਦੂਆਣਾ ਸਾਹਿਬ ਵਲੋਂ ਆਏ ਜਥੇ ਦਾ ਸਿਰੋਪਾਉ ਦੀ ਬਖਸ਼ਿਸ਼ ਕਰ ਕੇ ਸਨਮਾਨ ਕੀਤਾ ਗਿਆ |

ਪਿਛਲੀ ਖ਼ਬਰ ਨਸ਼ੀਲੇ ਪਾਊਡਰ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਨਗਰ ਨਿਗਮ ਬਰਨਾਲਾ ਦੇ 50 ਵਾਰਡਾਂ ਦੀ ਹੱਦਬੰਦੀ ਅਤੇ ਰਿਜ਼ਰਵੇਸ਼ਨ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।