12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਨਸ਼ਾ ਕਰਦਾ ਇੱਕ ਵਿਅਕਤੀ ਕਾਬੂ

ਅਜੀਤ ਡੈਸਕ 26-12-2025
ਬਰਨਾਲਾ, 25 ਦਸੰਬਰ (ਰਾਜ ਪਨੇਸਰ)-ਸਥਾਨਕ ਪ੍ਰੇਮ ਪ੍ਰਧਾਨ ਮਾਰਕੀਟ ਬਰਨਾਲਾ ਨਜ਼ਦੀਕ ਪਾਰਕ 'ਚ ਬੈਠੇ ਨਸ਼ਾ ਕਰ ਰਹੇ ਵਿਅਕਤੀ ਨੂੰ ਇਕ ਸਿਲਵਰ ਪੰਨੀ, ਇਕ ਲਾਈਟਰ, 10 ਰੁਪਏ ਦਾ ਕਰੰਸੀ ਨੋਟ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਰੀਤੂ ਰਾਣੀ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਤੇ ਨਸ਼ਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਗੁਰਦਿੱਤ ਸਿੰਘ ਸੇਰੂ ਪੱੁਤਰ ਸੁਰਜੀਤ ਸਿੰਘ ਵਾਸੀ ਬਰਨਾਲਾ ਨਸ਼ਾ ਕਰਨ ਦਾ ਆਦੀ ਹੈ ਜੋ ਕਿ ਅੱਜ ਵੀ ਪ੍ਰੇਮ ਪ੍ਰਧਾਨ ਮਾਰਕੀਟ ਬਰਨਾਲਾ ਦੇ ਨਜ਼ਦੀਕ ਪਾਰਕ 'ਚ ਬੈਠਾ ਨਸ਼ਾ ਕਰ ਰਿਹਾ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ ਇਕ ਸਿਲਵਰ ਪੰਨੀ, ਇਕ ਲਾਈਟਰ, 10 ਰੁਪਏ ਦੀ ਕਰੰਸੀ ਨੋਟ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਸੇਵਾ ਭਾਰਤੀ ਸਕੂਲ ਵਿਖੇ ਵੀਰ ਬਾਲ ਦਿਵਸ ਮਨਾਇਆ <br/> ਅਗਲੀ ਖ਼ਬਰ ਨਸ਼ੀਲੇ ਪਾਊਡਰ ਸਮੇਤ ਦੋ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।