05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਕਿ੍ਸ਼ਨ ਬਰਗਾੜੀ ਯਾਦਗਾਰੀ ਸਨਮਾਨ ਸਮਾਗਮ 8 ਫਰਵਰੀ ਨੂੰ ਬਰਨਾਲਾ ਵਿਖੇ ਹੋਵੇਗਾ <br/>

ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਉਪਰੰਤ ਅਹੁਦੇਦਾਰ ਅਤੇ ਮੈਂਬਰ | ਅਜੀਤ ਤਸਵੀਰ <br/> 27-12-2025
ਬਰਨਾਲਾ, 26 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਸੂਬਾਈ ਜਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੁਸਾਇਟੀ ਦੇ ਦੋ ਮਾਸਿਕ ਤਰਕਸ਼ੀਲ ਮੈਗਜ਼ੀਨ ਦੇ ਪਾਠਕਾਂ ਦਾ ਘੇਰਾ ਹੋਰ ਵਿਸ਼ਾਲ ਕਰਨ ਲਈ ਮਿਤੀ 5 ਤੋਂ 12 ਜਨਵਰੀ ਤੱਕ ਮੈਗਜ਼ੀਨ ਹਫਤਾ ਮਨਾਉਣ ਅਤੇ 8 ਫਰਵਰੀ ਨੂੰ ਕਿ੍ਸ਼ਨ ਬਰਗਾੜੀ ਯਾਦਗਾਰੀ ਸਨਮਾਨ ਸਮਾਗਮ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ | ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਸੂਬਾਈ ਆਗੂਆਂ ਮਾਸਟਰ ਰਾਜਿੰਦਰ ਭਦੌੜ, ਹੇਮ ਰਾਜ ਸਟੈਨੋ, ਰਾਜੇਸ਼ ਅਕਲੀਆ, ਰਾਜਪਾਲ ਬਠਿੰਡਾ, ਸੁਖਵਿੰਦਰ ਬਾਗਪੁਰ ਅਤੇ ਸੁਮੀਤ ਅੰਮਿ੍ਤਸਰ ਨੇ ਦੱਸਿਆ ਕਿ ਮੀਟਿੰਗ ਵਿਚ ਮਿਤੀ 14 ਤੇ 15 ਮਾਰਚ ਨੂੰ ਕਾਡਰ ਦਾ ਦੋ ਰੋਜ਼ਾ ਵਿਸ਼ੇਸ਼ ਸੂਬਾਈ ਚੇਤਨਾ ਕੈਂਪ ਲਗਾਉਣ ਦੇ ਇਲਾਵਾ ਆਮ ਲੋਕਾਂ ਤੇ ਖ਼ਾਸ ਕਰ ਕੇ ਅÏਰਤਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਤਰਕਸ਼ੀਲ ਲਹਿਰ ਨਾਲ ਜੋੜਨ ਦੀ ਵਿਸ਼ੇਸ਼ ਮੁਹਿੰਮ ਚਲਾਉਣ ਅਤੇ ਦੇਸ਼ ਵਿਚ ਵੱਧ ਰਹੇ ਫ਼ਿਰਕੂ ਫਾਸੀਵਾਦੀ ਮਾਹੌਲ ਵਿਚ ਆਜ਼ਾਦਾਨਾ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਉੱਤੇ ਸਖ਼ਤ ਪਾਬੰਦੀਆਂ ਲਾਉਣ ਵਿਰੁੱਧ ਅਤੇ ਅਹਿਮ ਲੋਕ ਪੱਖੀ ਮੁੱਦਿਆਂ ਉੱਤੇ ਹਮਿਖ਼ਆਲ ਜਨਤਕ ਜਥੇਬੰਦੀਆਂ ਵਲੋਂ ਕੀਤੀਆਂ ਜਾਂਦੀਆਂ ਸਰਗਰਮੀਆਂ ਵਿਚ ਭਰਵੀਂ ਸ਼ਮੂਲੀਅਤ ਕਰਨ ਸਬੰਧੀ ਫ਼ੈਸਲੇ ਕੀਤੇ ਗਏ | ਸੂਬਾਈ ਆਗੂਆਂ ਰਾਮ ਸਵਰਨ ਲੱਖੇਵਾਲੀ, ਜਸਵਿੰਦਰ ਫਗਵਾੜਾ, ਗੁਰਪ੍ਰੀਤ ਸ਼ਹਿਣਾ, ਜੋਗਿੰਦਰ ਕੁੱਲੇਵਾਲ, ਕੁਲਜੀਤ ਡੰਗਰ ਖੇੜਾ, ਸੁਰਜੀਤ ਟਿੱਬਾ, ਜੁਝਾਰ ਲੌਂਗੋਵਾਲ ਅਤੇ ਮੋਹਨ ਬਡਲਾ ਵਲੋਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦਾ ਦਾਇਰਾ ਹੋਰ ਵਧਾਉਣ, ਸੋਸ਼ਲ ਮੀਡੀਆ ਰਾਹੀਂ ਵਿਗਿਆਨਕ ਸੋਚ ਦਾ ਪ੍ਰਚਾਰ-ਪ੍ਰਸਾਰ ਤੇਜ਼ ਕਰਨ ਦੇ ਇਲਾਵਾ ਪੰਜਾਬ ਵਿਚ ਅੰਧ ਵਿਸ਼ਵਾਸ ਰੋਕੂ ਕਾਨੂੰਨ ਲਾਗੂ ਕਰਵਾਉਣ ਲਈ ਜਨਤਕ ਜਾਗਰੂਕਤਾ ਮੁਹਿੰਮ ਤੇਜ਼ ਕਰਨ ਅਤੇ ਜਥੇਬੰਦਕ ਸੰਘਰਸ਼ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ ਗਿਆ | ਮੀਟਿੰਗ ਦੌਰਾਨ ਜੋਨ ਆਗੂਆਂ ਸੁਖਦੇਵ ਫਗਵਾੜਾ ਜਲੰਧਰ, ਅਜੀਤ ਪ੍ਰਦੇਸੀ ਚੰਡੀਗੜ੍ਹ, ਜਸਵੰਤ ਜੀਰਖ ਲੁਧਿਆਣਾ, ਮਾਸਟਰ ਜਗਦੀਸ਼ ਰਾਏਪੁਰ ਡਿੱਬਾ ਨਵਾਂ ਸ਼ਹਿਰ, ਬਲਰਾਜ ਮੌੜ ਬਠਿੰਡਾ ਅਤੇ ਪ੍ਰਵੀਨ ਜੰਡਵਾਲਾ ਫ਼ਾਜ਼ਿਲਕਾ ਵਲੋਂ ਵੀ ਵਿਚਾਰ ਵਟਾਂਦਰਾ ਕੀਤਾ ਗਿਆ |

ਪਿਛਲੀ ਖ਼ਬਰ ਆਰੀਆਭੱਟਾ ਕਾਲਜ ਦਾ ਬੀ.ਕਾਮ ਦੂਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਦਸਮੇਸ਼ ਮਾਡਲ ਸਕੂਲ ਭੋਤਨਾ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।