13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਧੌਲਾ ਵਿਖੇ ਧਾਰਮਿਕ ਮੁਕਾਬਲੇ ਕਰਵਾਏ <br/>

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਬਾਬਾ ਫ਼ਤਹਿ ਸਿੰਘ ਯਾਦਗਾਰੀ ਸਪੋਰਟਸ ਕਲੱਬ ਪੱਖੋ ਕਲਾਂ ਵਲੋਂ ਲਾਏ ਗਏ ਦੁੱਧ ਦੇ ਲੰਗਰ ਮੌਕੇ ਹਾਜ਼ਰ ਸੇਵਾਦਾਰ ਤੇ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਤੇ ਹੋਰ ਅਹੁਦੇਦਾਰ | ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ <br/> 28-12-2025
ਰੂੜੇਕੇ ਕਲਾਂ, 27 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਫ਼ਤਹਿਪੁਰ ਪਿੰਡੀ ਧੌਲਾ ਵਿਖੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦੇ ਭੋਗ ਉਪਰੰਤ ਧਾਰਮਿਕ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਖੁਸਰੀਤ ਸਿੰਘ, ਮਹਿਕਦੀਪ ਸਿੰਘ, ਗੁਰਮੀਤ ਸਿੰਘ, ਜਤਿੰਦਰ ਸਿੰਘ, ਜਸਪ੍ਰੀਤ ਸਿੰਘ ਅਤੇ ਪਿੰਡ ਦੀਆਂ ਅੰਮਿ੍ਤਧਾਰੀ ਬੀਬੀਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਗੁਰਜੰਟ ਸਿੰਘ, ਮਾਸਟਰ ਬਲਦੇਵ ਸਿੰਘ ਧੌਲਾ, ਤਰਸੇਮ ਸਿੰਘ ਦੀ ਅਗਵਾਈ ਵਿਚ ਸਨਮਾਨਿਤ ਕੀਤਾ ਗਿਆ | ਮਾਸਟਰ ਬਲਦੇਵ ਸਿੰਘ ਧੌਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੱਚਿਆਂ ਨੂੰ ਸਿੱਖੀ ਅਤੇ ਇਤਿਹਾਸ ਨਾਲ ਜੋੜਨ ਲਈ ਧਾਰਮਿਕ ਮੁਕਾਬਲੇ ਕਰਵਾ ਕੇ ਪਿੰਡ ਦੀਆਂ ਅੰਮਿ੍ਤਧਾਰੀ ਬੀਬੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ ਤਾਂ ਕਿ ਬੀਬੀਆਂ ਆਪਣੇ ਬੱਚਿਆਂ ਨੂੰ ਸਿੱਖ ਪੰਥ ਨਾਲ ਜੋੜਨ |

ਪਿਛਲੀ ਖ਼ਬਰ ਰੋਜ਼ਵੈਲੀ ਸਕੂਲ ਦੇ ਅਧਿਆਪਕ ਤੇ ਵਿਦਿਆਰਥੀਆਂ ਨੇ ਫ਼ਤਹਿਗੜ੍ਹ ਸਾਹਿਬ ਦੇ ਸ਼ਹੀਦਾਂ ਨੂੰ ਕੀਤਾ ਸਿਜਦਾ <br/> ਅਗਲੀ ਖ਼ਬਰ ਤੀਰਥ ਯਾਤਰਾ ਯੋਜਨਾ ਬਜ਼ੁਰਗਾਂ ਲਈ ਸੱਚੀ ਸੇਵਾ ਦਾ ਪ੍ਰਤੀਕ ਬਣ ਚੁੱਕੀ ਹੈ-ਵਿਧਾਇਕ ਕੁਲਵੰਤ ਸਿੰਘ ਪੰਡੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।