13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵਲੋਂ ਬੂਥ ਪੱਧਰ 'ਤੇ ਸੰਗਠਨ ਮਜ਼ਬੂਤ ਕਰਨ ਦੀ ਮੁਹਿੰਮ ਤੇਜ਼ <br/>

ਭਾਜਪਾ ਦੀ ਸਰਕਲ ਪੱਧਰੀ ਮੀਟਿੰਗ ਵਿਚ ਸ਼ਾਮਿਲ ਭਾਜਪਾ ਆਗੂ ਹਰਕੰਵਲਜੀਤ ਸਿੰਘ, ਮੰਡਲ ਪ੍ਰਧਾਨ ਸੁਰਿੰਦਰ ਕਾਲਾ ਸਾਥੀਆਂ ਨਾਲ | ਤਸਵੀਰ: ਅਵਤਾਰ ਸਿੰਘ ਅਣਖੀ <br/> 28-12-2025
ਮਹਿਲ ਕਲਾਂ, 27 ਦਸੰਬਰ (ਅਵਤਾਰ ਸਿੰਘ ਅਣਖੀ)-ਭਾਰਤੀ ਜਨਤਾ ਪਾਰਟੀ ਦੀ ਸਰਕਲ ਮਹਿਲ ਕਲਾਂ ਦੀ ਅਹਿਮ ਮੀਟਿੰਗ ਮੰਡਲ ਪ੍ਰਧਾਨ ਸੁਰਿੰਦਰ ਕਾਲਾ ਦੀ ਅਗਵਾਈ ਹੇਠ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਭਾਜਪਾ ਆਗੂ ਹਰਕੰਵਲਜੀਤ ਸਿੰਘ ਸੇਵਾਮੁਕਤ ਐਸ.ਡੀ.ਐਮ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਹੁਕਮਾਂ ਅਨੁਸਾਰ ਆਉਂਦੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ ਯਕੀਨੀ ਬਣਾਉਣ ਲਈ ਬੂਥ ਪੱਧਰ 'ਤੇ ਨਵੀਆਂ ਕਮੇਟੀਆਂ ਦਾ ਗਠਨ ਕਰ ਕੇ ਸੰਗਠਨ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਜਿਸ ਤਹਿਤ ਹਰ ਵਰਗ ਦੇ ਲੋਕਾਂ ਨੂੰ ਭਾਜਪਾ ਦੇ ਮੁੱਖ ਧੁਰੇ ਨਾਲ ਜੋੜ ਕੇ ਉਨ੍ਹਾਂ ਨੂੰ ਯੋਗ ਮਾਨ-ਸਤਿਕਾਰ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ, ਲੋਕ-ਹਿਤੈਸ਼ੀ ਨੀਤੀਆਂ ਅਤੇ ਆਮ ਲੋਕਾਂ ਲਈ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਨੂੰ ਘਰ-ਘਰ ਤੱਕ ਪ੍ਰਚਾਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਸਮੂਹ ਵਰਕਰਾਂ ਨੂੰ ਇੱਕਜੁੱਟ ਹੋ ਕੇ ਪਾਰਟੀ ਦੇ ਆਧਾਰ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ | ਭਾਜਪਾ ਦੇ ਮੰਡਲ ਪ੍ਰਧਾਨ ਸੁਰਿੰਦਰ ਕੁਮਾਰ ਕਾਲਾ ਨੇ ਕਿਹਾ ਕਿ ਪਿੰਡ ਅਤੇ ਬੂਥ ਪੱਧਰ 'ਤੇ ਕਮੇਟੀਆਂ ਬਣਾ ਕੇ ਪਾਰਟੀ ਦੀ ਜਥੇਬੰਦਕ ਸ਼ਕਤੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ | ਇਸ ਮੌਕੇ ਸੁੰਦਰ ਲਾਲ ਜਗਰਾਉਂ, ਬੁੱਧ ਸਿੰਘ, ਗੁਰਪ੍ਰੀਤ ਸਿੰਘ ਸੀਲੋਆਣੀ, ਪਰਮਜੀਤ ਸਿੰਘ, ਜਸਵੀਰ ਸਿੰਘ ਜੱਸੀ, ਅਰਸ਼ਦੀਪ ਸਿੰਘ, ਜਗਦੀਸ਼ ਸਿੰਘ, ਲਖਵੀਰ ਸਿੰਘ ਆਦਿ ਆਗੂਆਂ ਨੇ ਵੀ ਵਿਚਾਰ ਰੱਖੇ |

ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਪ੍ਰਭਾਤ ਫੇਰੀਆਂ ਅੱਜ ਤੋਂ ਅਗਲੀ ਖ਼ਬਰ ਰੋਜ਼ਵੈਲੀ ਸਕੂਲ ਦੇ ਅਧਿਆਪਕ ਤੇ ਵਿਦਿਆਰਥੀਆਂ ਨੇ ਫ਼ਤਹਿਗੜ੍ਹ ਸਾਹਿਬ ਦੇ ਸ਼ਹੀਦਾਂ ਨੂੰ ਕੀਤਾ ਸਿਜਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।